15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੋਨ ਤਗਮੇ ਨਾਲ ਸਨਮਾਨਿਤ ਕਰਕੇ ਹੈੱਡ ਗ੍ਰੰਥੀ ਗਿਆਨੀ ਅਜੀਤ ਸਿੰਘ ਨੂੰ ਕੀਤਾ ਸੇਵਾਮੁਕਤ

Ad Position 21
No active advertisement
ਅਜੀਤ ਡੈਸਕ 13-05-2026
ਲੰਡਨ, 12 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਸ਼ਹਿਰ ਵਾਲਸਾਲ ਦੇ ਗੁਰੂ ਨਾਨਕ ਗੁਰਦੁਆਰਾ ਵਿਖੇ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਅਜੀਤ ਸਿੰਘ ਦੀ ਸੇਵਾਮੁਕਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵੱਲੋਂ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ | ਮੁੱਖ ਸੇਵਾਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਗਿਆਨੀ ਅਜੀਤ ਸਿੰਘ ਪਿਛਲੇ ਲਗਭਗ 28 ਸਾਲਾਂ ਤੋਂ ਗੁਰੂ ਨਾਨਕ ਗੁਰਦੁਆਰਾ ਵਾਲਸਾਲ ਵਿਖੇ ਬਤੌਰ ਗ੍ਰੰਥੀ ਸਿੰਘ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਉਹਨਾਂ ਨੇ ਵਾਲਸਾਲ ਦੀਆਂ ਸੰਗਤਾਂ ਨੂੰ ਸਿੱਖ ਧਰਮ ਤੇ ਸਿੱਖ ਵਿਰਸੇ ਨਾਲ ਜੋੜਿਆ | ਉਨ੍ਹਾਂ ਦੀਆਂ ਨਿਸ਼ਕਾਮ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ, ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਸੰਗਤਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰ ਗ੍ਰੰਥੀ ਸਿੰਘਾਂ ਨੂੰ ਵੀ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ, ਕਸ਼ਮੀਰ ਸਿੰਘ ਬੈਂਸ, ਪਰਮਿੰਦਰ ਸਿੰਘ ਤੇ ਸਮੂਹ ਕਮੇਟੀ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਗਲਿਸ਼ ਚੈਨਲ ਰਾਹੀਂ ਗ਼ੈਰਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਬਰਤਾਨੀਆ ਭੇਜਣ ਵਾਲੇ ਵੱਡੇ ਗਰੋਹ ਦਾ ਪਰਦਾਫਾਸ਼ ਅਗਲੀ ਖ਼ਬਰ ਗਲਾਸਗੋ ਵਿਖੇ ਪੰਜਾਬੀ ਸਾਹਿਤ ਸਭਾ ਵੱਲੋਂ ਵਿਸਾਖੀ ਸ਼ੋਅ ਕਰਵਾਇਆ ਗਿਆ
Ad Position 24