04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੋਦੀ ਦੇ ਹਾਲੈਂਡ ਦੌਰੇ ਦੌਰਾਨ ਵਰਲਡ ਸਿੱਖ ਪਾਰਲੀਮੈਂਟ ਯੂਰਪ ਦੇ ਅਗੂਆਂ ਨੇ ਰਾਜੇ ਨੂੰ ਲਿਖਿਆ ਪੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਸਿੱਖ ਪਾਰਲੀਮੈਂਟ ਦੇ ਯੂਰਪੀਅਨ ਆਗੂ ਭਾਈ ਜੋਗਾ ਸਿੰਘ, ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਪਾਲ ਸਿੰਘ, ਭਾਈ ਜਤਿੰਦਰ ਸਿੰਘ (ਜਰਮਨੀ), ਭਾਈ ਸਤਨਾਮ ਸਿੰਘ, ਭਾਈ ਸ਼ਿਗਾਰਾ ਸਿੰਘ (ਫਰਾਂਸ), ਭਾਈ ਜਸਵਿੰਦਰ ਸਿੰਘ, ਹਰਜੋਤ ਸਿੰਘ ਸੰਧੂ (ਹਾਲੈਂਡ) ਅਤੇ ਭਾਈ ਪਿ੍ਤਪਾਲ ਸਿੰਘ (ਸਵਿਟਜ਼ਰਲੈਂਡ) ਨੇ ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿਚ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੈਂਡ ਦੌਰੇ ਦÏਰਾਨ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਹਾਲੈਂਡ ਦੇ ਰਾਜੇ ਕਿੰਗ ਵਿਲੇਮ-ਅਲੈਗਜ਼ੈਂਡਰ ਨੂੰ ਇਕ ਵਿਸ਼ੇਸ਼ ਪੱਤਰ ਲਿਖ ਕੇ ਭਾਰਤ ਵਿਚ ਸਿੱਖਾਂ ਤੇ ਹੋਰ ਘੱਟ-ਗਿਣਤੀਆਂ ਨਾਲ ਹੋ ਰਹੇ ਧੱਕੇਸ਼ਾਹੀ ਤੇ ਮਨੁੱਖੀ ਅਧਿਕਾਰ ਉਲੰਘਣਾਂ ਬਾਰੇ ਜਾਣੂ ਕਰਵਾਇਆ ਹੈ | ਵਰਲਡ ਸਿੱਖ ਪਾਰਲੀਮੈਂਟ ਨੇ ਆਪਣੇ ਪੱਤਰ ਵਿਚ ਉਜਾਗਰ ਕੀਤਾ ਕਿ ਭਾਰਤ ਵਿਚ ਲੋਕਤੰਤਰ ਦੇ ਨਾਂ ਹੇਠ ਘੱਟ-ਗਿਣਤੀਆਂ ਦੇ ਹੱਕਾਂ ਦਾ ਲਗਾਤਾਰ ਘਾਣ ਕੀਤਾ ਜਾ ਰਿਹਾ ਹੈ | ਪੱਤਰ ਵਿਚ 1984 ਦੀ ਸਿੱਖ ਨਸਲਕੁਸ਼ੀ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਚਾਰ ਦਹਾਕੇ ਬੀਤ ਜਾਣ ਦੇ ਬਾਵਜੂਦ ਸਿੱਖ ਕÏਮ ਨੂੰ ਅਜੇ ਤੱਕ ਪੂਰਾ ਇਨਸਾਫ਼ ਨਹੀਂ ਮਿਲ ਸਕਿਆ | ਉਸ ਖੂਨੀ ਦÏਰ ਦੇ ਜ਼ਖ਼ਮ ਅੱਜ ਵੀ ਸਿੱਖ ਮਨਾਂ 'ਤੇ ਗਹਿਰਾ ਅਸਰ ਛੱਡ ਰਹੇ ਹਨ¢ ਪੱਤਰ ਰਾਹੀਂ ਹਾਲੈਂਡ ਦੇ ਰਾਜੇ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਅਨੇਕਾਂ ਸਿੱਖ ਨÏਜਵਾਨ ਅਤੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਭਾਰਤੀ ਜੇਲ•ਾਂ ਵਿੱਚ ਬੰਦ ਹਨ, ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨਾਂ ਦੀ ਉਲੰਘਣਾ ਹੈ¢ ਇਸ ਤੋਂ ਇਲਾਵਾ, ਕਿਸਾਨੀ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ਼ ਚੱਲੇ ਕਿਸਾਨ ਅੰਦੋਲਨ ਦÏਰਾਨ 750 ਤੋਂ ਵੱਧ ਕਿਸਾਨਾਂ ਨੂੰ ਆਪਣੀਆਂ ਜਾਨਾਂ ਦੀ ਕੁਰਬਾਨੀ ਦੇਣੀ ਪਈ, ਜਿਸਨੂੰ ਲੋਕਤੰਤਰ ਉੱਤੇ ਇੱਕ ਕਾਲਾ ਧੱਬਾ ਕਰਾਰ ਦਿੱਤਾ ਗਿਆ¢ ਪੱਤਰ ਵਿੱਚ ਵਰਲਡ ਸਿੱਖ ਪਾਰਲੀਮੈਂਟ ਨੇ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਕਾਰਵਾਈਆਂ ਨੂੰ ਬਹੁਤ ਗੰਭੀਰ ਮਸਲਾ ਦੱਸਿਆ¢ ਪੱਤਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਕੀਤੇ ਉਸ ਖੁਲਾਸੇ ਦਾ ਹਵਾਲਾ ਦਿੱਤਾ ਗਿਆ, ਜਿਸ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਸੀਆਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਸੀ¢ ਇਸੇ ਤਰ•ਾਂ ਅਮਰੀਕਾ ਵਿਚ ਭਾਈ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਅਤੇ ਇਸ ਮਾਮਲੇ ਵਿਚ ਭਾਰਤੀ ਏਜੰਸੀਆਂ ਨਾਲ ਜੁੜੇ ਨਿਖਿਲ ਗੁਪਤਾ ਦੀ ਗਿ੍ਫ਼ਤਾਰੀ ਨੂੰ ਵੀ ਭਾਰਤੀ ਸਟੇਟ ਦੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਦੀ ਆਵਾਜ਼ ਦਬਾਉਣ ਦੇ ਯਤਨਾਂ ਦਾ ਸਬੂਤ ਕਰਾਰ ਦਿੱਤਾ ਗਿਆ | ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਕਿਹਾ ਕਿ ਯੂਰਪ ਵਿਚ ਵਸਦੇ ਸਿੱਖ ਆਗੂ ਵੀ ਇਸ ਤਰ•ਾਂ ਦੇ ਖ਼ਤਰਿਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਯੂਰਪੀ ਸਰਕਾਰਾਂ ਨੂੰ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ | ਭਾਰਤ ਸਰਕਾਰ ਵੱਲੋਂ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੇ ਵਿਰੋਧ ਵਿੱਚ ਵਰਲਡ ਸਿੱਖ ਪਾਰਲੀਮੈਂਟ ਨੇ ਸਪੱਸ਼ਟ ਕੀਤਾ ਕਿ ਸਿੱਖ ਕÏਮ ਆਪਣੇ ਭਵਿੱਖ ਬਾਰੇ ਫ਼ੈਸਲਾ ਕਰਨ ਲਈ ਸਵੈ-ਨਿਰਣੇ ਦੇ ਹੱਕ ਦੀ ਮੰਗ ਕਰਦੀ ਹੈ | ਬੁਲਾਰਿਆਂ ਨੇ ਕਿਹਾ, ਅਸੀਂ ਹਾਲੈਂਡ ਦੀ ਸਰਕਾਰ ਅਤੇ ਰਾਜੇ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦÏਰਾਨ ਇਹਨਾਂ ਅਹਿਮ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਇਆ ਜਾਵੇ¢ ਸਿੱਖ ਕÏਮ ਆਪਣੀ ਪ੍ਰਭੂਸੱਤਾ, ਆਜ਼ਾਦ ਹੋਂਦ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਭਾਰਤ ਵਿੱਚ ਹੋ ਰਹੇ ਜ਼ੁਲਮਾਂ ਦਾ ਨੋਟਿਸ ਲੈਣਾ ਚਾਹੀਦਾ ਹੈ | ਇਸ ਮੰਗ-ਪੱਤਰ ਰਾਹੀਂ ਵਰਲਡ ਸਿੱਖ ਪਾਰਲੀਮੈਂਟ ਨੇ ਵਿਸ਼ਵ ਪੱਧਰ 'ਤੇ ਸਿੱਖਾਂ ਦੀਆਂ ਨਿਆਂਇਕ, ਮਨੁੱਖੀ ਅਧਿਕਾਰ ਅਤੇ ਸਿਆਸੀ ਮੰਗਾਂ ਨੂੰ ਮਜ਼ਬੂਤੀ ਨਾਲ ਉਭਾਰਿਆ ਹੈ |


Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਸਿੰਘ ਅÏਜਲਾ ਐਡੀਲੇਡ ਦੌਰੇ 'ਤੇ ਪਹੁੰਚੇ ਅਗਲੀ ਖ਼ਬਰ ਲਖਨਊ ਨੇ ਚੇਨਈ ਨੂੰ 7 ਵਿਕਟਾਂ ਨਾਲ ਹਰਾਇਆ <br/>
Ad Position 24