03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐਨ.ਆਰ.ਆਈ. ਮਿਲਣੀ ਪੰਜਾਬੀਆਂ ਲਈ ਬਹੁਤ ਹੀ ਵਧੀਆ ਉਪਰਾਲਾ-ਸੀਤਲ ਸਿੰਘ ਗਿੱਲ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੈਸਟਰ (ਇੰਗਲੈਂਡ), 15 ਮਈ (ਸੁਖਜਿੰਦਰ ਸਿੰਘ ਢੱਡੇ)-'ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ' ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਪੰਜਾਬ ਸਰਕਾਰ ਵਲੋਂ ਕਰਵਾਈ ਗਈ 'ਆਨਲਾਈਨ ਐਨ.ਆਰ.ਆਈ. ਮਿਲਣੀ' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਲਈ ਇਹ ਬਹੁਤ ਹੀ ਵਧੀਆ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਐਨ.ਆਰ.ਆਈ. ਭਾਈਚਾਰੇ ਨੂੰ ਆਪਣੇ ਮਸਲੇ ਸਿੱਧੇ ਸਰਕਾਰ ਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿਚ ਭਰੋਸਾ ਵਧੇਗਾ | ਉਨ੍ਹਾਂ ਆਸ ਜਤਾਈ ਕਿ ਸਰਕਾਰ ਅਜਿਹੇ ਪ੍ਰੋਗਰਾਮ ਆਗੇ ਵੀ ਜਾਰੀ ਰੱਖੇਗੀ | ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ ਨੇ ਵੀ ਇਸ ਆਨਲਾਈਨ ਮਿਲਣੀ ਨੂੰ ਸਫਲ ਤੇ ਲਾਭਦਾਇਕ ਦੱਸਦਿਆਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਆਪਣੇ ਮਸਲਿਆਂ ਲਈ ਕਾਫੀ ਲੰਮਾ ਇੰਤਜ਼ਾਰ ਕਰਨਾ ਪੈਂਦਾ ਸੀ, ਪਰ ਹੁਣ ਸਿੱਧਾ ਸਰਕਾਰ ਨਾਲ ਗੱਲਬਾਤ ਹੋਣ ਕਾਰਨ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ¢ ਕਈ ਐਨ.ਆਰ.ਆਈਜ਼ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਪ੍ਰਕਿਰਿਆ ਨੂੰ ਲੋਕ ਹਿੱਤ ਵਿਚ ਚੁੱਕਿਆ ਗਿਆ ਮਹੱਤਵਪੂਰਨ ਕਦਮ ਕਰਾਰ ਦਿੱਤਾ |





Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਸਰਹਾਲ ਕਾਜ਼ੀਆਂ ਸਕੂਲ ਨੂੰ ਵਾਟਰ ਕੂਲਰ ਭੇਟ ਅਗਲੀ ਖ਼ਬਰ ਭਾਰਤੀ ਮੂਲ ਦਾ ਰੋਹਿਤ ਖਪਤਕਾਰ ਏਜੰਸੀ ਦਾ ਮੁਖੀ ਨਿਯੁਕਤ
Ad Position 24