18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਸਟ੍ਰੇਲੀਆ ਵਿਖੇ ਸੜਕ ਹਾਦਸੇ 'ਚ ਪੰਜਾਬੀ ਲੜਕੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 19-05-2026
ਮੈਲਬੌਰਨ, 18 ਮਈ (ਪਰਮਵੀਰ ਸਿੰਘ ਆਹਲੂਵਾਲੀਆ)-ਬੀਤੇ ਦਿਨੀਂ ਆਸਟ੍ਰੇਲੀਆ ਦੇ ਪਰਥ ਸ਼ਹਿਰ 'ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ 19 ਸਾਲਾ ਪੰਜਾਬੀ ਲੜਕੀ ਕੋਮਲਪ੍ਰੀਤ ਕੌਰ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਕੋਮਲਪ੍ਰੀਤ ਕੌਰ ਦੀ ਅਚਾਨਕ ਮੌਤ ਨਾਲ ਪਰਿਵਾਰ, ਦੋਸਤਾਂ ਅਤੇ ਸਮੂਹ ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ ਦੌੜ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਕੋਮਲਪ੍ਰੀਤ ਕੌਰ ਬਹੁਤ ਹੀ ਮਿਲਣਸਾਰ ਤੇ ਨਿਮਰ ਸੁਭਾਅ ਦੀ ਮਾਲਕ ਸੀ | ਉਸ ਦੀ ਅਚਾਨਕ ਮੌਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ | ਮਿ੍ਤਕ ਦੇ ਦੋਸਤਾਂ ਵੱਲੋਂ ਪਰਿਵਾਰ ਦੀ ਸਹਾਇਤਾ ਲਈ ਫੰਡ ਇਕੱਠੇ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਤਾਂ ਜੋ ਕਿ ਮਿ੍ਤਕ ਦੇਹ ਨੂੰ ਭਾਰਤ ਭੇਜਣ ਦੇ ਖਰਚੇ ਪੂਰੇ ਕੀਤੇ ਜਾ ਸਕਣ |
ਰਾਏਕੋਟ ਇਲਾਕੇ 'ਚ ਸੋਗ ਦੀ ਲਹਿਰ
ਰਾਏਕੋਟ, 18 ਮਈ (ਬਲਵਿੰਦਰ ਸਿੰਘ ਲਿੱਤਰ)-ਸੂਬੇਦਾਰ ਅਮਰੀਕ ਸਿੰਘ ਦੀ ਧੀ ਕੋਮਲਪ੍ਰੀਤ ਲੁਧਿਆਣਾ ਦੀ ਤਹਿਸੀਲ ਰਾਏਕੋਟ ਨਾਲ ਸੰਬੰਧਿਤ ਸੀ | ਉਸਦੀ ਮੌਤ ਦੀ ਖ਼ਬਰ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਹੈ | ਕੋਮਲਪ੍ਰੀਤ ਕੌਰ ਪਿਛਲੇ ਸਾਲ ਜੁਲਾਈ ਇਨਟੇਕ-2025 'ਚ ਨਰਸਿੰਗ ਕੋਰਸ ਲਈ ਆਸਟ੍ਰੇਲੀਆ ਗਈ ਸੀ ਤੇ ਪਾਰਟ-ਟਾਈਮ ਨੌਕਰੀ ਵੀ ਕਰਦੀ ਸੀ |

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਖੇਡਾਂ ਦੇ ਟਰਾਇਲਾਂ 'ਚ ਵਿਨੇਸ਼ ਲਈ ਤੁਰੰਤ ਰਾਹਤ ਨਹੀਂ <br/> ਅਗਲੀ ਖ਼ਬਰ ਮਲਬੇ 'ਚ ਤਬਦੀਲ ਹੋ ਰਹੇ ਪਿਸ਼ਾਵਰ ਵਿਚਲੇ ਭਾਰਤੀ ਅਦਾਕਾਰਾਂ ਦਿਲੀਪ ਕੁਮਾਰ ਅਤੇ ਰਾਜ ਕਪੂਰ ਦੇ ਜੱਦੀ ਘਰ
Ad Position 24