18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਨੀਪੈਗ ਵਿਖੇ ਬਜ਼ੁਰਗਾਂ ਦੇ ਸਨਮਾਨ 'ਚ ਸਮਾਗਮ -ਸੰਸਦ ਮੈਂਬਰ ਸਮੇਤ ਪੰਜਾਬੀ ਭਾਈਚਾਰੇ ਦੇ ਵਿਧਾਇਕ ਹੋਏ ਸ਼ਾਮਲ

Ad Position 21
No active advertisement
ਅਜੀਤ ਡੈਸਕ 19-05-2026
ਵਿਨੀਪੈਗ, 18 ਮਈ (ਵਰਿੰਦਰ ਸਿੰਘ ਰੰਧਾਵਾ)-ਮੈਪਲ ਇੰਡੋ ਕਨੇਡੀਅਨ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਿਨੀਪੈਗ ਵੱਲੋਂ ਬਜ਼ੁਰਗਾਂ ਦੇ ਪੰਜਾਬ ਤੋਂ ਵਾਪਸ ਕੇਨੈਡਾ ਪੁੱਜਣ ਮੌਕੇ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੈਂਬਰ ਪਾਰਲੀਮੈਂਟ ਕੇਵਨ ਲੈਮਰੂਕਸ, ਮੈਨੀਟੋਬਾ ਦੇ ਮੰਤਰੀ ਮਿੰਟੂ ਸੰਧੂ, ਵਿਧਾਇਕ ਦਲਜੀਤਪਾਲ ਸਿੰਘ ਬਰਾੜ ਤੇ ਜੇ.ਡੀ. ਦੇਵਗਨ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਬੋਲਦਿਆਂ ਵੱਖ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬੀ ਭਾਈਚਾਰੇ ਦੇ ਬਜ਼ੁਰਗਾਂ ਵੱਲੋਂ ਕਨੈਡਾ ਵਿੱਚ ਸ਼ਖਤ ਮਿਹਨਤ ਕਰਕੇ ਆਪਣੇ ਪਰਿਵਾਰਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕੀਤਾ ਹੈ ਤੇ ਉਸਦੇ ਨਾਲ ਪੰਜਾਬੀਆਂ ਦਾ ਮਾਣ ਸਨਮਾਨ ਵੀ ਵਧਾਇਆ ਹੈ | ਸਾਨੂੰ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਸਾਡੇ ਬੱਚੇ ਆਪਣੇ ਅਮੀਰ ਵਿਰਸੇ ਨਾਲ ਜੁੜ ਸਕਣ | ਇਸ ਸਮਾਗਮ ਵਿਚ ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਭੰਗੜਾ ਪਾ ਕੇ ਬਜ਼ੁਰਗਾਂ ਨੂੰ ਜੀ ਆਇਆ ਕਿਹਾ ਗਿਆ | ਇਸ ਸਮਾਗਮ ਵਿੱਚ ਵੱਖ-ਵੱਖ ਕਵੀਆਂ ਨੇ ਕਵਿਤਾਵਾਂ ਵੀ ਪੇਸ਼ ਕੀਤੀਆਂ | ਇਸ ਮੌਕੇ ਐਸੋਸ਼ੀਏਸਨ ਦੇ ਪ੍ਰਧਾਨ ਕੌਰ ਸਿੰਘ ਧਾਲੀਵਾਲ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮਾਗਮ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸ਼ੀਏਸਨ ਵੱਲੋਂ ਬਜ਼ੁਰਗਾਂ ਦੇ ਸਨਮਾਨ ਲਈ ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ | ਇਸ ਸਮੇਂ ਸੁਖਵੰਤ ਕਿੰਗਰਾ, ਕੌਰ ਸਿੱਧੂ, ਜੋਗਿੰਦਰ ਧਾਮੀ, ਭਗਵਾਨ ਸਿੰਘ, ਡਾ ਚਾਹਲ,ਗੁਲਵਿੰਦਰ ਸੰਧੂ, ਰਵਿੰਦਰ ਸਿੰਘ, ਦਰਸ਼ਨ ਸਿੰਘ ਗਿੱਲ, ਗੁਰਿੰਦਰ ਸਿੰਘ ਅਤੇ ਐਮ ਪੀ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਿਏਾਡਰ ਪੇਸ ਦੀ ਮਾਂ ਉਲੰਪੀਅਨ ਜੈਨੀਫਰ ਪੇਸ ਦਾ ਦਿਹਾਂਤ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਐਂਡੀ ਬਰਨਹਮ ਵੱਲੋਂ ਲੇਬਰ ਪਾਰਟੀ ਦੀ ਕਾਰਗੁਜ਼ਾਰੀ ਦੀ ਆਲੋਚਨਾ
Ad Position 24