11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪੋਕਸੋ ਮਾਮਲੇ 'ਚ ਰਾਸ਼ਟਰੀ ਕੋਚ ਵੈਦਵਾਨ ਨੂੰ 5 ਸਾਲ ਦੀ ਸਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਚੰਡੀਗੜ੍ਹ, 21 (ਏਜੰਸੀ)-ਰਾਸ਼ਟਰੀ ਪੈਰਾ ਤੀਰਅੰਦਾਜ਼ੀ ਕੋਚ ਕੁਲਦੀਪ ਵੇਦਵਾਨ, ਜਿਸ ਨੂੰ 2023 'ਚ ਇੱਕ ਨਾਬਾਲਗ ਐਥਲੀਟ ਨਾਲ ਸਬੰਧਤ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਪੈਰਿਸ ਪੈਰਾਲੰਪਿਕਸ ਤੋਂ ਪਹਿਲਾਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ, ਨੂੰ ਸੋਨੀਪਤ ਦੀ ਇਕ ਫਾਸਟ ਟ੍ਰੈਕ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ | ਵੇਦਵਾਨ ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਅਤੇ 15,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ | ਅਦਾਲਤ ਨੇ ਬੁੱਧਵਾਰ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ 15 ਮਈ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਉਸ ਨੂੰ ਦੁਬਾਰਾ ਹਿਰਾਸਤ 'ਚ ਲੈ ਲਿਆ ਗਿਆ ਸੀ | ਅਦਾਲਤ ਨੇ ਵੇਦਵਾਨ ਨੂੰ ਪੋਕਸੋ ਐਕਟ ਦੀ ਧਾਰਾ 10 ਤਹਿਤ ਪੰਜ ਸਾਲ ਦੀ ਸਖ਼ਤ ਕੈਦ ਅਤੇ ਧਾਰਾ 12 ਤਹਿਤ ਤਿੰਨ ਸਾਲ ਦੀ ਸਜ਼ਾ ਸੁਣਾਈ, ਦੋਵੇਂ ਸਜ਼ਾਵਾਂ ਇਕੋ ਸਮੇਂ ਚੱਲਣਗੀਆਂ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਕਰੇਗਾ ਮੇਜ਼ਬਾਨੀ <br/> ਅਗਲੀ ਖ਼ਬਰ ਵਾਰਡ ਨੰਬਰ 23 ਤੋਂ ਅਕਾਲੀ ਉਮੀਦਵਾਰ ਬੀਬੀ ਸੁਖਦੀਪ ਕੌਰ ਧਾਲੀਵਾਲ ਦੇ ਚੋਣ ਦਫ਼ਤਰ ਦਾ ਉਦਘਾਟਨ ਹੋਇਆ
Ad Position 24