26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਇੰਗਲੈਂਡ ਪੁੱਜਣ 'ਤੇ ਬਲਜੀਤ ਸਿੰਘ ਬਰਾੜ ਦਾ ਨਿੱਘਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 23-05-2026
ਲੈਸਟਰ (ਇੰਗਲੈਂਡ), 22 ਮਈ (ਸੁਖਜਿੰਦਰ ਸਿੰਘ ਢੱਡੇ)-ਸੀਨੀਅਰ ਪੰਜਾਬੀ ਪੱਤਰਕਾਰ ਤੇ ਪੰਜਾਬ ਟਾਈਮਜ਼ ਅਖ਼ਬਾਰ ਜਲੰਧਰ ਦੇ ਸੰਪਾਦਕ ਬਲਜੀਤ ਸਿੰਘ ਬਰਾੜ ਦੇ ਇੰਗਲੈਂਡ ਪੁੱਜਣ 'ਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਾਹਿਤਕ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ¢ ਇਸ ਮÏਕੇ ਪੰਜਾਬੀ ਭਾਈਚਾਰੇ ਵੱਲੋਂ ਉਨ•ਾਂ ਦੇ ਸਨਮਾਨ ਵਿੱਚ ਵਿਸ਼ੇਸ਼ ਮਿਲਣੀ ਸਮਾਗਮ ਵੀ ਕਰਵਾਇਆ ਗਿਆ, ਜਿਸ ਦÏਰਾਨ ਪੰਜਾਬੀ ਮਾਂ ਬੋਲੀ, ਪੱਤਰਕਾਰਤਾ ਅਤੇ ਵਿਦੇਸ਼ਾਂ ਵਿੱਚ ਪੰਜਾਬੀ ਸੱਭਿਆਚਾਰ ਦੀ ਸੰਭਾਲ ਸਬੰਧੀ ਵਿਚਾਰਾਂ ਦੀ ਸਾਂਝ ਪਾਈ ਗਈ | ਇਸ ਦÏਰਾਨ ਪੰਜਾਬੀ ਲਿਸਨਰਜ਼ ਕਲੱਬ ਦੇ ਸੰਚਾਲਕ ਤਰਲੋਚਨ ਸਿੰਘ ਵਿਰਕ ਦੇ ਜਨਮ ਦਿਨ ਦੇ ਸਬੰਧ ਵਿੱਚ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਨਾਲ ਸਬੰਧਤ ਆਗੂਆਂ, ਸਮਾਜ ਸੇਵੀਆਂ ਅਤੇ ਗੁਰੂ ਘਰਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ¢ ਸਮਾਗਮ ਦÏਰਾਨ ਬੋਲਦਿਆਂ ਸ. ਬਲਜੀਤ ਸਿੰਘ ਬਰਾੜ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪਾਸਾਰ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਅਜਿਹੀਆਂ ਸੰਸਥਾਵਾਂ ਪੰਜਾਬੀਅਤ ਦੀ ਰੂਹ ਨੂੰ ਜਿਉਂਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਉਨ•ਾਂ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਪਹਿਚਾਣ ਹੈ ਅਤੇ ਇਸ ਨੂੰ ਨਵੀਂ ਪੀੜ•ੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ¢ ਉਨ•ਾਂ ਪੰਜਾਬੀ ਲਿਸਨਰਜ਼ ਕਲੱਬ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸੱਭਿਆਚਾਰਕ ਅਤੇ ਸਾਹਿਤਕ ਸਰਗਰਮੀਆਂ ਦੀ ਵੀ ਪ੍ਰਸ਼ੰਸਾ ਕੀਤੀ¢ ਇਸ ਮÏਕੇ ਵੱਖ-ਵੱਖ ਬੁਲਾਰਿਆਂ ਨੇ ਵੀ ਸ. ਬਰਾੜ ਦੀ ਪੱਤਰਕਾਰਤਾ ਖੇਤਰ ਵਿੱਚ ਦਿੱਤੀਆਂ ਸੇਵਾਵਾਂ ਦੀ ਭਰਪੂਰ ਸਰਾਹਨਾ ਕੀਤੀ¢ ਸਮਾਗਮ ਵਿੱਚ ਕੋਸਲਰ ਸੰਤੋਖ ਸਿੰਘ ਅਠਵਾਲ, ਗੁਰਨਾਮ ਸਿੰਘ ਰੂਪੋਵਾਲ, ਜਸਪਾਲ ਸਿੰਘ ਕੰਗ, ਭਲਿੰਦਰ ਸਿੰਘ ਸਮਥਾ ਸਮੇਤ ਵੱਖ-ਵੱਖ ਗੁਰੂ ਘਰਾਂ ਦੇ ਨੁਮਾਇੰਦੇ, ਸਮਾਜ ਸੇਵੀ ਅਤੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ¢ ਸਮਾਗਮ ਦÏਰਾਨ ਆਪਸੀ ਮਿਲਾਪ ਅਤੇ ਪੰਜਾਬੀ ਭਾਈਚਾਰੇ ਦੀ ਏਕਤਾ ਦਾ ਵਿਸ਼ੇਸ਼ ਰੰਗ ਵੇਖਣ ਨੂੰ ਮਿਲਿਆ |

Ad Position 22
No active advertisement
ਪਿਛਲੀ ਖ਼ਬਰ ਕਿਸ਼ਤੀ ਹਾਦਸੇ 'ਚ ਦੋਸ਼ੀ ਔਰਤ ਨੂੰ 2 ਸਾਲ, ਅੱਠ ਮਹੀਨੇ ਤੇ 13 ਦਿਨ ਦੀ ਕੈਦ <br/> ਅਗਲੀ ਖ਼ਬਰ ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ ਨਾਲ ਹਰਾਇਆ <br/>
Ad Position 24