05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ (ਟਾਕਾਨੀਨੀ) ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 26-05-2026
ਆਕਲੈਂਡ (ਨਿਊਜ਼ੀਲੈਂਡ), 25 ਮਈ (ਕੁਲਵੰਤ ਸਿੰਘ ਖੈਰਾਬਾਦੀ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਟਾਕਾਨੀਨੀ ਵਿਖੇ ਅੱਜ ਪੰਜਾਬ ਤੋਂ ਖ਼ਾਸ ਤੌਰ 'ਤੇ ਆਏ ਆਮ ਆਦਮੀ ਪਾਰਟੀ ਦੇ ਉੱਘੇ ਲੀਡਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਡਾਇਰੈਕਟਰ ਪੰਜਾਬ ਵਾਟਰ ਰਿਜਰੋਰਸ ਸੰਗਤਾਂ ਦੇ ਦਰਸ਼ਨਾਂ ਵਾਸਤੇ ਪਹੁੰਚੇ | ਸੁਪਰੀਮ ਸਿੱਖ ਸੁਸਾਇਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸੁਪਰੀਮ ਸਿੱਖ ਸੁਸਾਇਟੀ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ | ਐਡਵੋਕੇਟ ਹਰਸਿਮਰਨ ਨੇ ਸਟੇਜ ਤੋਂ ਬੋਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ 'ਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ | ਇਸ ਦੌਰਾਨ ਅੱਜ ਸੁਪਰੀਮ ਸਿੱਖ ਸੁਸਾਇਟੀ ਵੱਲੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਸਿੱਖ ਸੰਗਤਾਂ ਵੱਲੋਂ ਇਕ ਮੈਮੋਰੰਡਮ ਪੇਸ਼ ਕੀਤਾ ਗਿਆ | ਜਿਸ 'ਚ ਸਤਿਕਾਰ ਗੁਰੂ ਗ੍ਰੰਥ ਸਾਹਿਬ ਬਿੱਲ ਸਬੰਧੀ ਸੁਝਾਅ, ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਤੋਂ ਬਾਹਰ ਬੰਦੀ ਸਿੰਘਾਂ ਨੂੰ ਤੁਰੰਤ ਪੰਜਾਬ ਲਿਆਉਣ ਲਈ ਤੇ ਖੇਡਾਂ ਵਿਚ ਹੋਰ ਉਪਰਾਲੇ ਕਰਨ, ਨਸ਼ਿਆਂ ਸਬੰਧੀ ਤੇ ਪੰਜਾਬ ਦੇ ਪਾਣੀਆਂ ਸਬੰਧੀ ਤੇ ਪੰਜਾਬੀ ਭਾਈਚਾਰੇ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪੁਰਸਕਾਰ ਪ੍ਰਾਪਤ ਕਰਦੇ ਹੋਏ ਪੈਰਾ ਐਥਲੀਟ ਪ੍ਰਵੀਨ ਕੁ... ਅਗਲੀ ਖ਼ਬਰ ਫ਼ਿਲਮ ਵਰਕਰਜ਼ ਐਸੋਸੀਏਸ਼ਨ ਨੇ ਰਣਵੀਰ ਸਿੰਘ 'ਤੇ ਲਗਾਈ ਪਾਬੰਦੀ <br/>
Ad Position 24