12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਇੰਡੀਗੋ ਜਹਾਜ਼ ਦੇ ਅੰਦਰ ਫੈਲਿਆ ਧੂੰਆਂ ਬੈਂਗਲੁਰੂ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਸੁਰੱਖਿਅਤ ਕੱਢਿਆ

Ad Position 21
No active advertisement
ਅਜੀਤ ਡੈਸਕ 27-05-2026
ਨਵੀਂ ਦਿੱਲੀ, 26 ਮਈ (ਪੀ.ਟੀ.ਆਈ.)-ਸੂਤਰਾਂ ਅਨੁਸਾਰ ਮੰਗਲਵਾਰ ਸ਼ਾਮ ਨੂੰ ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੇ ਇਕ ਜਹਾਜ਼ ਦੇ ਕੈਬਿਨ ਵਿਚ ਧੂੰਆਂ ਦੇਖਣ ਤੋਂ ਬਾਅਦ 230 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ¢ਇਕ ਬਿਆਨ ਵਿਚ ਇੰਡੀਗੋ ਨੇ ਕਿਹਾ ਕਿ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਟਰਮੀਨਲ 'ਤੇ ਲਿਜਾਇਆ ਗਿਆ ਹੈ, ਜਿਥੇ ਉਨ੍ਹਾਂ ਦੀਆਂ ਟੀਮਾਂ ਉਨ੍ਹਾਂ ਦੀ ਦੇਖਭਾਲ ਲਈ ਮÏਜੂਦ ਹਨ¢ ਮੰਗਲਵਾਰ ਨੂੰ ਜਦੋਂ ਇੰਡੀਗੋ ਦੀ ਉਡਾਣ 6ਈ 6017 ਬੈਂਗਲੁਰੂ ਤੋਂ ਚੇਨਈ ਲਈ ਟੇਕਆਫ ਲਈ ਰਨਵੇਅ ਦੇ ਨੇੜੇ ਆ ਰਹੀ ਸੀ, ਤਾਂ ਜਹਾਜ਼ ਦੇ ਅੰਦਰ ਧੂੰਆਂ ਦੇਖਿਆ ਗਿਆ¢ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਯਾਤਰੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਅਤੇ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ | ਸੂਤਰਾਂ ਨੇ ਦੱਸਿਆ ਕਿ ਏ321 ਜਹਾਜ਼ 230 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਿਹਾ ਸੀ¢ਏਅਰਲਾਈਨ ਨੇ ਕਿਹਾ ਕਿ ਉਡਾਣ ਦੇ ਲਈ ਬਦਲਵੇਂ ਜਹਾਜ਼ ਦਾ ਪ੍ਰਬੰਧ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਜਹਾਜ਼ ਦੀ 112ਵੀਂ ਯਾਦਗਾਰੀ ਵਰ੍ਹੇਗੰਢ 'ਤੇ ਵੈਨਕੂਵਰ 'ਚ ਸਮਾਗਮ <br/> ਅਗਲੀ ਖ਼ਬਰ ਬੈਂਗਲੁਰੂ ਫਾਈਨਲ 'ਚ ਪੁੱਜਾ ਗੁਜਰਾਤ ਨੂੰ 92 ਦੌੜਾਂ ਨਾਲ ਹਰਾਇਆ <br/>
Ad Position 24