12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜੰਮੂ-ਕਸ਼ਮੀਰ ਸਾਡਾ ਅਹਿਮ ਹਿੱਸਾ, ਦੂਜੇ ਦੇਸ਼ਾਂ ਨੂੰ ਟਿੱਪਣੀ ਦਾ ਅਧਿਕਾਰ ਨਹੀਂ-ਭਾਰਤ

Ad Position 21
No active advertisement
ਅਜੀਤ ਡੈਸਕ 27-05-2026
ਨਵੀਂ ਦਿੱਲੀ, 26 ਮਈ (ਏਜੰਸੀ)-ਭਾਰਤ ਨੇ ਚੀਨ ਅਤੇ ਪਾਕਿਸਤਾਨ ਦੇ ਸਾਂਝੇ ਬਿਆਨ 'ਚ ਜੰਮੂ-ਕਸ਼ਮੀਰ ਦੇ ਜ਼ਿਕਰ ਨੂੰ ਪੂਰੀ ਤਰ੍ਹਾਂ ਖ਼ਾਰਜ ਕਰਦੇ ਹੋਏ ਸਖ਼ਤ ਟਿੱਪਣੀ ਕਰਦਿਆ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਹਿਮ ਹਿੱਸਾ ਹੈ ਅਤੇ ਕਿਸੇ ਵੀ ਹੋਰ ਹੋਰ ਦੇਸ਼ ਨੂੰ ਇਸ ਮਾਮਲੇ 'ਚ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਚੀਨ-ਪਾਕਿਸਤਾਨ ਆਰਥਿਕ ਗਲਿਆਰਾ ਪ੍ਰਾਜੈਕਟ ਨੂੰ ਮਾਨਤਾ ਦੇਣ ਦੀਆਂ ਕੋਸ਼ਿਸ਼ਾਂ ਦਾ ਇਹ ਕਹਿੰਦੇ ਹੋਏ ਵਿਰੋਧ ਕੀਤਾ ਕਿ ਇਹ ਕਦਮ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਭਾਰਤ ਦਾ ਰੁਖ ਹਮੇਸ਼ਾ ਸਪਸ਼ਟ ਰਿਹਾ ਹੈ ਅਤੇ ਸੰਬੰਧਿਤ ਪੱਖਾਂ ਨੂੰ ਇਸ ਦੀ ਪੂਰੀ ਜਾਣਕਾਰੀ ਹੈ | ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਭਾਰਤ ਦਾ ਅਹਿਮ ਹਿੱਸਾ ਰਹੇ ਹਨ ਅਤੇ ਹਮੇਸ਼ਾ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ਮਾਮਲੇ 'ਚ ਚੀਨ ਨੇ ਪਾਕਿ ਨਾਲ ਮਿਲਾਏ ਸੁਰ <br/> ਅਗਲੀ ਖ਼ਬਰ ਗੁਰੂ ਨਾਨਕ ਜਹਾਜ਼ ਦੀ 112ਵੀਂ ਯਾਦਗਾਰੀ ਵਰ੍ਹੇਗੰਢ 'ਤੇ ਵੈਨਕੂਵਰ 'ਚ ਸਮਾਗਮ <br/>
Ad Position 24