ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਵਿਖੇ ਸ਼ਹੀਦ ਸਿੰਘ ਸਿੰਘਣੀਆਂ ਨੂੰ ਸਮਰਪਿਤ 4 ਦਿਨਾ ਸਾਲਾਨਾ ਲੰਡਨ ਸਮਾਗਮ ਕਰਵਾਏ ਗਏ, ਜਿਸ ਦੌਰਾਨ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਨ੍ਹਾਂ ਸਮਾਗਮਾਂ 'ਚ ਗਿਆਨੀ ਸੁਖਦੇਵ ਸਿੰਘ ਡੱਲਾ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਲੱਖਾ ਸਿੰਘ ਮਾਨੀਵਾਲ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਭੁਪਿੰਦਰ ਸਿੰਘ ਪਾਰਸਮਣੀ ਢਾਡੀ, ਭਾਈ ਬਿੰਦਰ ਸਿੰਘ ਦਮਦਮਾ ਸਾਹਿਬ, ਗਿਆਨੀ ਗੁਰਸ਼ਰਨ ਸਿੰਘ ਜਾਗੋ ਲਹਿਰ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਗਿਆਨੀ ਮਨਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਾਲੇ, ਗਿਆਨੀ ਹਰਪਾਲ ਸਿੰਘ ਸਮੇਤ ਦੇਸ਼ ਵਿਦੇਸ਼ ਤੋਂ ਆਏ ਸਿੱਖ ਪ੍ਰਚਾਰਕਾਂ ਨੇ ਕੀਰਤਨ, ਕਥਾ ਵਿਚਾਰਾਂ, ਢਾਡੀ ਵਾਰਾਂ ਨਾਲ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕਾਂ ਵਲੋਂ ਸਮਾਗਮਾਂ 'ਚ ਸ਼ਿਰਕਤ ਕਰਨ ਵਾਲੇ ਪ੍ਰਚਾਰਕਾਂ ਦਾ ਸਨਮਾਨ ਵੀ ਕੀਤਾ ਗਿਆ |