ਲੰਡਨ, 31 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਰਿਫÏਰਮ ਪਾਰਟੀ ਤੇ ਰੀਸਟੋਰ ਪਾਰਟੀ ਦੇ ਨੇਤਾਵਾਂ ਵੱਲੋਂ ਸਾਊਥਹੈਂਪਟਨ ਵਿਚ 18 ਸਾਲਾ ਨÏਜਵਾਨ ਦੇ ਕਤਲ ਮਾਮਲੇ 'ਚ ਇਕ ਸਿੱਖ ਵਿਅਕਤੀ ਤੇ ਉਸ ਦੀ ਮਾਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਕਿਰਪਾਨ ਤੇ ਪਾਬੰਦੀ ਲਗਾਉਣ ਵਾਲੇ ਬਿਆਨਾਂ ਦੀ ਹੰਸਲੋ ਦੇ ਸਾਬਕਾ ਮੇਅਰ ਰਘਵਿੰਦਰ ਸਿੰਘ ਸਿੱਧੂ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ | ਉਹਨਾਂ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਪੀੜਤ ਨੌਜਵਾਨ ਹੈਨਰੀ ਨੌਵਾਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਿਹਾ ਹੈ | ਹਰ ਸਿੱਖ ਨੇ ਇਸ ਹੱਤਿਆ ਦੀ ਨਿਖੇਧੀ ਕੀਤੀ ਹੈ ਪਰ ਇਸ ਘਟਨਾ ਨੂੰ ਲੈ ਕੇ ਸਮੂਹ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਬਰਤਾਨੀਆ ਵਿਚ ਸਿੱਖਾਂ ਦੇ ਯੋਗਦਾਨ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ¢ ਸਿੱਧੂ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਸਿਆਸੀ ਆਗੂਆਂ ਦੀ ਬਿਆਨਬਾਜ਼ੀ ਨਫ਼ਰਤ ਫੈਲਾ ਰਹੀ ਹੈ | ਜਦ ਕਿ ਅਜੋਕੇ ਸਮੇਂ ਵਿਚ ਪਿਆਰ ਤੇ ਆਪਸੀ ਰਿਸ਼ਤੇ ਮਜ਼ਬੂਤ ਕਰਨ ਦੀ ਲੋੜ ਹੈ |