16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਯੂਨੀਵਰਸਿਟੀ ਦੇ ਵਿਦਆਰਥੀ ਹੈਨਰੀ ਨੋਵਾਕ ਦੇ ਕਤਲ ਦੀ ਸਿੱਖ ਆਗੂਆਂ ਵਲੋਂ ਨਿੰਦਾ

Ad Position 21
No active advertisement
ਅਜੀਤ ਡੈਸਕ 04-06-2026
ਲੰਡਨ, 3 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀਂ ਸਾਊਥੈਂਪਟਨ ਵਿਚ ਇੱਕ ਸਿੱਖ ਨੌਜਵਾਨ ਵਿਕਰਮ ਦਿਗਵਾ ਵਲੋਂ ਇਕ ਯੂਨੀਵਰਸਿਟੀ ਦੇ ਵਿਦਿਆਰਥੀ ਹੈਨਰੀ ਨੌਵਾਕ ਦਾ ਕਤਲ ਕਰਨ ਦੀ ਸਿੱਖ ਆਗੂਆਂ ਵੱਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ | ਯੂਕੇ ਦੌਰੇ 'ਤੇ ਆਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਵਿਚੋਂ ਸਿੰਘ ਸਾਹਿਬ ਗਿਆਨੀ ਮੇਜਰ ਸਿੰਘ, ਗੁਰਦੁਆਰਾ ਸਿੰਘ ਸਭਾ ਡਰਬੀ ਦੇ ਪ੍ਰਧਾਨ ਭਾਈ ਰਘਬੀਰ ਸਿੰਘ ਅਤੇ ਸਿੱਖ ਅਜਾਇਬਘਰ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਪੁਰੇਵਾਲ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸਾਨੂੰ ਹੈਨਰੀ ਨੌਵਾਕ ਦੇ ਪਰਿਵਾਰ ਨਾਲ ਹਮਦਰਦੀ ਹੈ | ਉਨ੍ਹਾਂ ਕਿਹਾ ਕਿ ਸਿੱਖ ਦੀ ਕਿ੍ਪਾਨ ਗਰੀਬ ਤੇ ਕਮਜ਼ੋਰ ਦੀ ਰੱਖਿਆ ਵਾਸਤੇ ਹੈ, ਇਸ ਦੀ ਦੁਰਵਰਤੋਂ ਕਿਸੇ ਉਤੇ ਹਮਲਾ ਕਰਨ ਲਈ ਨਹੀਂ ਹੋਣੀ ਚਾਹੀਦੀ | ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਸ ਵੀ ਦੇਸ਼ ਵਿਚ ਤੁਸੀਂ ਰਹਿੰਦੇ ਹੋ, ਉਥੇ ਚੰਗੇ ਨਾਗਰਿਕ ਬਣੋ ਤੇ ਕਾਨੂੰਨ ਦੀ ਪਾਲਣਾ ਕਰੋ, ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲਵੋ | ਉਨ੍ਹਾਂ ਹੋਰ ਕਿਹਾ ਕਿ ਅਪਰਾਧ ਕਰਨ ਵਾਲੇ ਵਿਕਰਮ ਦਿਗਵਾ ਨੂੰ ਜੁਰਮ ਦੀ ਸਜ਼ਾ ਮਿਲ ਗਈ ਹੈ, ਪਰ ਇਕ ਵਿਅਕਤੀ ਦੇ ਜੁਰਮ ਕਾਰਨ ਸਮੁੱਚੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ |
Ad Position 22
No active advertisement
ਪਿਛਲੀ ਖ਼ਬਰ ਕੀ ਲੇਬਰ ਪਾਰਟੀ ਵਲੋਂ ਜੂਨ 84 ਦੇ ਸ੍ਰੀ ਹਰਿਮੰਦਰ ਸਾਹਿਬ ਤੇ ਭਾਰਤੀ ਹਕੂਮਤ ਦੀ ਸ਼ਹਿ 'ਤੇ ਫੌਜੀ ਹਮਲੇ 'ਚ ਬਰਤਾਨੀਆ ਦੀ... ਅਗਲੀ ਖ਼ਬਰ ਕਿਰਪਾਨ ਦੀ ਗਲਤ ਵਰਤੋਂ ਸਿੱਖ ਸਿਧਾਂਤਾਂ ਦੇ ਉਲਟ-ਸਤਵਿੰਦਰ ਸਿੰਘ ਦਿਓਲ
Ad Position 24