22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬੀ ਦਾ ਨਾਂਅ ਵਿਦੇਸ਼ੀ ਅਪਰਾਧੀਆਂ ਦੀ ਜਨਤਕ ਸੂਚੀ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 05-06-2026
ਸੈਕਰਾਮੈਂਟੋ, 4 ਜੂਨ (ਹੁਸਨ ਲੜੋਆ ਬੰਗਾ)-ਯੂ.ਐਸ. ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਰਿਟੀ ਨੇ ਪੰਜਾਬੀ ਨਾਗਰਿਕ ਲੁਬਾਣਾ ਸਿੰਘ ਨੂੰ ਆਪਣੀ ‘ਸਭ ਤੋਂ ਭੈੜੀ’ ਜਨਤਿਕ ਸੂਚੀ ‘ਚ ਸ਼ਾਮਲ ਕੀਤਾ ਹੈ, ਜੋ ਕਿ ਯੂ.ਐਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਵਲੋਂ ਦੇਸ਼ ਭਰ ਵਿਚ ਗ੍ਰਿਫਤਾਰ ਕੀਤੇ ਗਏ ਵਿਦੇਸ਼ੀ ਨਾਗਰਿਕਾਂ ਦੀ ਪਛਾਣ ਕਰਦੀ ਹੈ। ਡੀ.ਐਚ.ਐਸ. ਅਨੁਸਾਰ, ਲੁਬਾਣਾ ਸਿੰਘ ਨੂੰ ਮਿਲਾਨ, ਮਿਸ਼ੀਗਨ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਏਜੰਸੀ ਨੇ ਕਿਹਾ ਕਿ ਉਸ ਦੇ ਅਪਰਾਧਿਕ ਇਤਿਹਾਸ @ਚ ਸਿੰਥੈਟਿਕ ਨਸ਼ੀਲੇ ਪਦਾਰਥਾਂ ਤੇ ਹੋਰ ਖਤਰਨਾਕ ਨਸ਼ਿਆਂ ਦੀ ਵਿਕਰੀ ਨਾਲ ਜੁੜੇ ਅਪਰਾਧ ਸ਼ਾਮਲ ਹਨ। ਇਸ ਸੂਚੀ ਵਿਚ 5000 ਨਾਂਅ ਸ਼ਾਮਿਲ ਹੋ ਚੁੱਕੇ ਹਨ ਜਿਨ੍ਹਾਂ ਦਾ ਪਿਛੋਕੜ ਅਪਰਾਧ ਨਾਲ ਜੁੜਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਇਟਲੀ ‘ਚ ਦੂਜੀ ਸੰਸਾਰ ਜੰਗ ਵਿਚ ਸ਼ਹੀਦ ਹੋਏ ਭਾਰਤੀ ਫੌਜੀਆਂ ਦੀ ਯਾਦ ਵਿਚ ਕਰਵਾਇਆ ਸਮਾਗਮ ਅਗਲੀ ਖ਼ਬਰ ਮਿਸੀਸਾਗਾ ’ਚ ਫ਼ਿਲਮ ‘ਚਾਲੀ ਦਿਨ’ ਬਾਰੇ ਹੋਈ ਮਿਲਣੀ
Ad Position 24