26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਿਰਪਾਨ ਸੰਬੰਧਿਤ ਮਾਮਲੇ 'ਤੇ ਲੈਸਟਰ ਵਿਖੇ ਸੰਗਤਾਂ ਤੇ ਸਿੱਖ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-06-2026
ਲੈਸਟਰ (ਇੰਗਲੈਂਡ), 6 ਜੂਨ (ਸੁਖਜਿੰਦਰ ਸਿੰਘ ਢੱਡੇ)-ਕਿਰਪਾਨ ਨਾਲ ਸਬੰਧਤ ਮੌਜੂਦਾ ਮਸਲੇ ਤੇ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦੇ ਮੱਦੇਨਜ਼ਰ ਲੈਸਟਰ ਦੇ ਈਸਟ ਪਾਰਕ ਰੋਡ ਸਥਿਤ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਨੌਜਵਾਨਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਵਿਸ਼ੇਸ਼ ਸਾਂਝੀ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਲੈਸਟਰ ਤੇ ਆਸ ਪਾਸ ਦੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸਿੱਖੀ ਦੇ ਅਨਿੱਖੜਵੇਂ ਅੰਗ ਕਿਰਪਾਨ ਦੀ ਮਹੱਤਤਾ, ਸਤਿਕਾਰ ਤੇ ਇਸ ਦੀ ਸੁਰੱਖਿਆ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਕਿਰਪਾਨ ਸਿੱਖ ਧਰਮ ਦਾ ਅਹਿਮ ਹਿੱਸਾ ਹੈ ਤੇ ਇਸ ਸਬੰਧੀ ਸੰਗਤ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ | ਇਸ ਮੌਕੇ ਸ੍ਰੀ ਗੁਰੂ ਹਰਿਕਿ੍ਸ਼ਨ ਗੁਰਦੁਆਰਾ ਸਾਹਿਬ, ਗੁਰੂ ਦਸ਼ਮੇਸ਼ ਗੁਰਦੁਆਰਾ ਸਾਹਿਬ (ਜਿਪਸੀ ਲੇਨ) ਦੇ ਪ੍ਰਬੰਧਕਾਂ ਸਮੇਤ ਸਿੱਖ ਫੈਡਰੇਸ਼ਨ ਯੂ.ਕੇ., ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ | ਉਨ੍ਹਾਂ ਕਿਰਪਾਨ ਮਸਲੇ ਸਬੰਧੀ ਹਰ ਤਰ੍ਹਾਂ ਦਾ ਪ੍ਰਬੰਧਕੀ ਅਤੇ ਕਾਨੂੰਨੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਮੀਟਿੰਗ 'ਚ ਲੈਸਟਰ ਦੇ ਸਥਾਨਕ ਸੰਸਦ ਮੈਂਬਰਾਂ (ਐਮ.ਪੀਜ਼.) ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਦੇ ਸਾਹਮਣੇ ਸਿੱਖ ਕੌਮ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਿਆ ਤੇ ਕਿਰਪਾਨ ਨਾਲ ਜੁੜੇ ਧਾਰਮਿਕ ਹੱਕਾਂ ਦੀ ਰੱਖਿਆ ਦੀ ਮੰਗ ਕੀਤੀ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀ ਸੰਗਤ, ਸਿੱਖ ਜਥੇਬੰਦੀਆਂ ਅਤੇ ਸਿਆਸੀ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਗਿਆ | ਬੁਲਾਰਿਆਂ ਨੇ ਆਸ ਪ੍ਰਗਟਾਈ ਕਿ ਲੈਸਟਰ ਦੀ ਸੰਗਤ ਭਵਿੱਖ ਵਿਚ ਵੀ ਇਸੇ ਤਰ੍ਹਾਂ ਇੱਕਜੁੱਟ ਹੋ ਕੇ ਕੌਮੀ ਤੇ ਧਾਰਮਿਕ ਮਸਲਿਆਂ ਲਈ ਅਵਾਜ਼ ਬੁਲੰਦ ਕਰਦੀ ਰਹੇਗੀ |



Ad Position 22
No active advertisement
ਪਿਛਲੀ ਖ਼ਬਰ ਡੀ-ਡੇਅ ਦੀ 82ਵੀਂ ਵਰ੍ਹੇਗੰਢ ਮੌਕੇ ਨਾਰਮੈਂਡੀ ਯਾਦਗਾਰ 'ਤੇ 100 ਨਵੇਂ ਸ਼ਹੀਦਾਂ ਦੇ ਨਾਂਅ ਸ਼ਾਮਲ <br/> ਅਗਲੀ ਖ਼ਬਰ ਯੂ.ਕੇ. ਦੀ ਵਿਦੇਸ਼ ਮੰਤਰੀ ਯਾਵੇਟ ਕੂਪਰ ਨੇ ਜੱਗੀ ਜÏਹਲ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ <br/>
Ad Position 24