07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ 76ਵੀਂ ਬਰਸੀ ਸਬੰਧੀ ਇਟਲੀ ਦੇ ਕਿਆਂਪੋ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-06-2026
ਵੈਨਿਸ (ਇਟਲੀ), 7 ਜੂਨ (ਹਰਦੀਪ ਸਿੰਘ ਕੰਗ)-ਵਿੱਦਿਆ ਦੇ ਦਾਨੀ, ਮਹਾਨ ਸਮਾਜ ਸੁਧਾਰਕ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ 76ਵੀਂ ਬਰਸੀ ਦੇ ਸਬੰਧ ਵਿੱਚ ਇਟਲੀ ਦੇ ਵਿਚੈਂਸਾ ਜਿਲੇ ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਸ਼ਬਦਾਂ ਦਾ ਰਸ-ਭਿੰਨੜਾਂ ਕੀਰਤਨ ਕੀਤਾ ਗਿਆ | ਇਸ ਮੌਕੇ ਪਹੁੰਚੇ ਪ੍ਰਸਿੱਧ ਢਾਡੀ ਭਾਈ ਜਸਬੀਰ ਸਿੰਘ ਮੋਹਲੇਕੇ ਦੇ ਢਾਡੀ ਜਥੇ ਦੁਆਰਾ ਸੰਗਤ ਨੂੰ ਵਡਮੁੱਲਾ ਇਤਿਹਾਸ ਸ੍ਰਵਣ ਕਰਵਾਇਆ ਗਿਆ | ਭਾਈ ਜਸਬੀਰ ਸਿੰਘ ਮੋਹਲੇਕੇ ਦੇ ਜਥੇ ਨੇ ਕਈ ਘੰਟੇ ਲਗਾਤਾਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਪ੍ਰੇਰਨਾਮਈ ਜੀਵਨ ਬਾਰੇ ਵਡਮੁੱਲੀਆਂ ਢਾਡੀ ਵਾਰਾਂ ਰਾਹੀ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਕਿਆਂਪੋ ਦੁਆਰਾ ਢਾਡੀ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸਮਾਗਮ ਵਿੱਚ ਹਾਜਰੀਆਂ ਭਰਨ ਵਾਲੀ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਰੀ 'ਚ ਕਰਵਾਏ ਕਾਰ-ਮੁਕਤ ਮੇਲੇ ਦਾ ਲੋਕਾਂ ਨੇ ਅਗਲੀ ਖ਼ਬਰ ਭਾਰਤੀ ਮੂਲ ਦੇ ਕਾਮੇਡੀਅਨ ਨਿਸ਼ ਕੁਮਾਰ ਦਾ ਬਿਆਨ ਚਰਚਾ 'ਚ *ਭਾਰਤੀ ਮੂਲ ਦੇ ਕਾਮੇਡੀਅਨ ਨਿਸ਼ ਕੁਮਾਰ ਨੇ ਘੱਟ ਗਿਣਤੀਆਂ...
Ad Position 24
No active advertisement