07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਤੀਜੇ ਘੱਲੂਘਾਰੇ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਹੀਦੀ ਸਮਾਗਮ

Ad Position 21
No active advertisement
ਅਜੀਤ ਡੈਸਕ 08-06-2026
ਲੰਡਨ, 7 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਦਰਬਾਰ ਸਾਹਿਬ ਤੇ ਭਾਰਤੀ ਹਕੂਮਤ ਵੱਲੋਂ ਜੂਨ 1984 ਵਿਚ ਕੀਤੇ ਹਮਲੇ ਦੀ 42ਵੀਂ ਯਾਦ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਅਤੇ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਵੱਲੋਂ ਸਾਂਝੇ ਤੌਰ ਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੌਂਸਲਰ ਗੁਰਬਚਨ ਸਿੰਘ ਅਠਵਾਲ ਅਤੇ ਗਿਆਨੀ ਹਰਪਾਲ ਸਿੰਘ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਇਸ ਸਰਕਾਰੀ ਤਸ਼ੱਦਦ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ, 42 ਸਾਲ ਬੀਤ ਜਾਣ ਤੇ ਵੀ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ | ਉਹਨਾਂ 20ਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਗੁਰੂ ਘਰ ਦੇ ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਮੀਤ ਪ੍ਰਧਾਨ ਕੇਵਲ ਸਿੰਘ ਰਣਦੇਵਾ, ਭਾਈ ਜਗਜੀਤ ਸਿੰਘ, ਕੁਲਵੰਤ ਸਿੰਘ ਭਿੰਡਰ, ਸੁਖਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵੈਨਕੂਵਰ 'ਚ ਖ਼ਾਲਿਸਤਾਨ ਪੱਖੀ ਰੈਲੀ ਅਗਲੀ ਖ਼ਬਰ ਲੀਡਰਸ਼ਿਪ ਚੁਣÏਤੀ ਆਈ ਤਾਂ ਮੁਕਾਬਲਾ ਕਰਾਂਗਾ: ਸਟਾਰਮਰ
Ad Position 24
No active advertisement