07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵੈਨਕੂਵਰ ਆਰਟ ਗੈਲਰੀ 'ਚ ਜੂਨ '84 ਦੀ ਯਾਦ 'ਚ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-06-2026
ਵੈਨਕੂਵਰ, 7 ਜੂਨ (ਮਲਕੀਤ ਸਿੰਘ)-ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਦੀ ਯਾਦ 'ਚ ਵੈਨਕੂਵਰ ਆਰਟ ਗੈਲਰੀ 'ਚ ਇਕ ਯਾਦਗਾਰੀ ਸਮਾਗਮ ਤੇ ਕੈਂਡਲ ਲਾਈਟ ਵਿਜ਼ਿਲ ਦਾ ਆਯੋਜਨ ਕੀਤਾ ਗਿਆਸ਼ | ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਜੂਨ 1984 ਦੇ ਘੱਲੂਘਾਰੇ, ਸਿੱਖ ਕੌਮ 'ਤੇ ਹੋਏ ਅੱਤਿਆਚਾਰਾਂ ਤੇ ਪੰਥ ਦੇ ਸਾਹਮਣੇ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ-ਡੈਲਟਾ ਵੱਲੋਂ ਭਾਈ ਲਖਵੰਤ ਸਿੰਘ ਜੀ, ਬੀਬੀ ਇਮਰਨ ਕੌਰ ਜੀ, ਅਤੇ ਜਸਪ੍ਰੀਤ ਸਿੰਘ ਬਾਠ, ਭਾਈ ਅਮਨਦੀਪ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਸਮਾਗਮ ਦੇ ਅੰਤ 'ਚ ਸ਼ਹੀਦਾਂ ਦੀ ਯਾਦ 'ਚ ਕੈਂਡਲ ਲਾਈਟ ਵਿਜ਼ਿਲ ਕੀਤੀ ਗਈ, ਜਿਸ ਦੌਰਾਨ ਸੰਗਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਇਨਸਾਫ਼, ਮਨੁੱਖੀ ਅਧਿਕਾਰਾਂ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਕਲੈਂਡ ਵਿਖੇ ਭਾਈ ਬਿਕਰਮਜੀਤ ਸਿੰਘ ਤੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵੈਨਕੂਵਰ 'ਚ ਖ਼ਾਲਿਸਤਾਨ ਪੱਖੀ ਰੈਲੀ
Ad Position 24
No active advertisement