20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਿਆਟਲ ਦੇ ਗੁਰੂ ਘਰਾਂ 'ਚ 1984 ਦੇ ਘੱਲੂਘਾਰੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 09-06-2026
ਸਿਆਟਲ, 8 ਜੂਨ (ਹਰਮਨਪ੍ਰੀਤ ਸਿੰਘ)-ਸਾਲ 1984 ਦੇ ਘੱਲੂਘਾਰੇ ਦੇ ਸੰਬੰਧ ਵਿਚ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਿਆਟਲ ਦੇ ਸਾਰੇ ਗੁਰੂ ਘਰਾਂ 'ਚ ਅੱਜ ਸ਼ਹੀਦੀ ਸਮਾਗਮ ਕਰਵਾਏ ਗਏ | ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਸਿੱਧ ਕੀਰਤਨੀ ਜਥੇ ਭਾਈ ਜਰਨੈਲ ਸਿੰਘ ਲੁਧਿਆਣੇ ਦੇ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਦਰਸ਼ਨ ਸਿੰਘ ਨੇ ਕਥਾ ਦੁਆਰਾ ਸੰਗਤਾਂ ਨੂੰ ਸਾਕਾ ਨੀਲਾ ਤਾਰਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਸਟੇਜ ਸਕੱਤਰ ਦੀ ਸੇਵਾ ਕਮੇਟੀ ਦੇ ਜਨਰਲ ਸਕੱਤਰ ਸਰਨਜੀਤ ਸਿੰਘ ਸਗਲਾਨੀ ਨੇ ਬਾਖੂਬੀ ਨਿਭਾਈ | ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ | ਇਸੇ ਤਰ੍ਹਾਂ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਵਿਖੇ ਸਵੇਰੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ, ਜਿਸ ਵਿਚ ਪ੍ਰਸਿੱਧ ਰਾਗੀ ਭਾਈ ਸੋਹਨ ਸਿੰਘ ਅਰਸ਼ ਚੰਡੀਗੜ੍ਹ ਵਾਲੇ ਅਤੇ ਭਾਈ ਰਵੇਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਕਮੇਟੀ ਦੇ ਪ੍ਰਧਾਨ ਤੇ ਸਿਆਟਲ ਦੇ ਧਨਾਢ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਨੇ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਦੁਆਰਾ ਕੀਤੇ ਇਸ ਕਾਲੇ ਕਾਰਨਾਮੇ ਨੂੰ ਸਿੱਖ ਕੌਮ ਰਹਿੰਦੀ ਦੁਨੀਆ ਤੱਕ ਕਦੇ ਭੁੱਲ ਨਹੀਂ ਸਕੇਗੀ | ਸਮਾਗਮ ਦੀ ਸਟੇਜ ਸਕੱਤਰ ਦੀ ਸੇਵਾ ਗੁਰਵਿੰਦਰ ਸਿੰਘ ਧਾਲੀਵਾਲ ਨੇ ਸੁਚੱਜੇ ਢੰਗ ਨਾਲ ਨਿਭਾਈ |
ਕੈਲਗਰੀ 'ਚ ਜੂਨ 1984 ਦੇ ਕਰਵਾਏ ਸਮਾਗਮ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ
ਕੈਲਗਰੀ, (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਜੂਨ 1984 ਯਾਦ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਕਰਮਜੀਤ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਪ੍ਰਗਟ ਸਿੰਘ, ਭਾਈ ਪਿ੍ਤਪਾਲ ਸਿੰਘ ਪਾਰਸ, ਭਾਈ ਜਗਦੀਪ ਸਿੰਘ, ਭਾਈ ਹਰਪਾਲ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਅਰਵਿੰਦਰ ਸਿੰਘ, ਭਾਈ ਬਲਜੀਤ ਸਿੰਘ ਹੁਰਾਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਜੂਨ 1984 ਦੇ ਸਮੂਹ ਸ਼ਹੀਦਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਗਰੇਵਾਲ ਹੁਰਾਂ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆ ਨੂੰ ਸ਼ਹੀਦੀ ਦਿਹਾੜਿਆ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ | ਕੈਲਗਰੀ ਰਹਿ ਰਹੇ ਸ਼ਹੀਦਾਂ ਦੇ ਪਰਿਵਾਰਾਂ ਬੀਬੀ ਪ੍ਰਕਾਸ਼ ਕੌਰ ਪਤਨੀ ਸ਼ਹੀਦ ਭਾਈ ਕਰਨੈਲ ਸਿੰਘ ਅਤੇ ਭਾਈ ਭੁਪਿੰਦਰ ਸਿੰਘ ਸਪੁੱਤਰ ਸ਼ਹੀਦ ਭਾਈ ਹਰਭਜਨ ਸਿੰਘ ਵੇਰਕਾ ਨੂੰ ਧਰਮੀ ਫੌਜੀ ਭਾਈ ਰਣਜੀਤ ਸਿੰਘ, ਭਾਈ ਦਲਜੀਤ ਸਿੰਘ ਢਿੱਲੋ ਸਕੱਤਰ, ਭਾਈ ਅਰਵਿੰਦਰ ਸਿੰਘ, ਅਵਤਾਰ ਸਿੰਘ ਦੁੱਗਲ ਨੇ ਸਨਮਾਨਿਤ ਕੀਤਾ | ਸਾਰੇ ਸਮਾਗਮ ਸਮੇਂ ਸਟੇਜ ਸਕੱਤਰ ਦੀ ਸੇਵਾ ਭਾਈ ਦਲਜੀਤ ਸਿੰਘ ਢਿੱਲੋਂ ਧੀਰੋਵਾਲ ਹੁਰਾਂ ਨਿਭਾਈ |
ਜੂਨ '84 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼ਹੀਦੀ ਨਗਰ ਕੀਰਤਨ
ਟੋਰਾਂਟੋ, (ਹਰਜੀਤ ਸਿੰਘ ਬਾਜਵਾ)ਗੁਰਦੁਆਰਾ ਗੁਰੁ ਨਾਨਕ ਮਿਸ਼ਨ ਸੈਂਟਰ ਤੇ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸਾਂਝੇ ਤÏਰ 'ਤੇ ਸ੍ਰੀ ਗੁਰੁ ਅਰਜਨ ਦੇਵ ਜੀ ਸ਼ਹੀਦੀ, ਜੂਨ 1984 ਦੇ ਘੱਲੂਘਾਰੇ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸਲਾਨਾ ਸ਼ਹੀਦੀ ਨਗਰ ਕੀਰਤਨ ਬਰੈਂਪਟਨ 'ਚ ਸਜਾਇਆ ਗਿਆ | ਪੰਜ ਨਿਸ਼ਾਨਚੀ ਸਿੰਘਾਂ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸੰਗਤ ਸਤਿਨਾਮ ਸ੍ਰੀ ਵਾਹਿਗੁਰੂ ਦਾ ਜਾਪ ਕਰਦੀ ਹੋਈ ਨਾਲ ਚਲ ਰਹੀ ਸੀ | ਇਸ ਮੌਕੇ ਬੁਲਾਰਿਆਂ ਨੇ ਆਖਿਆ ਕਿ 1984 'ਚ ਸਿੱਖ ਕਤਲੇਆਮ ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ 'ਤੇ ਹਮਲਾ ਸਿੱਖ ਨਸਲਕੁਸ਼ੀ ਲਈ ਇਕ ਸੋਚੀ ਸਮਝੀ ਸਾਜ਼ਿਸ਼ ਸੀ, ਜਿਸ ਨੂੰ ਕਦੇ ਨਹੀ ਭੁਲਾਇਆ ਜਾ ਸਕਦਾ | ਨਗਰ ਕੀਰਤਨ ਬਰੈਂਪਟਨ ਦੇ ਗੁਰਦੁਆਰਾ ਗੁਰੁ ਨਾਨਕ ਮਿਸ਼ਨ ਸੈਂਟਰ ਤੋਂ ਸ਼ੁਰੂ ਹੋ ਕੇ ਨਿਰਧਾਰਿਤ ਰੂਟ ਰਾਹੀਂ ਸ਼ਾਮ ਨੂੰ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਪਹੁੰਚਿਆ, ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੰੂਜ 'ਚ ਸ਼ੁਰੂ ਹੋ ਕੇ ਭਾਰੀ ਗਿਣਤੀ ਸੰਗਤਾਂ ਨਾਲ ਚੱਲੇ ਨਗਰ ਕੀਰਤਨ ਦਾ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਵਿਖੇ ਸਤਿਕਾਰ ਨਾਲ ਸੁਆਗਤ ਕੀਤਾ ਗਿਆ |


Ad Position 22
No active advertisement
ਪਿਛਲੀ ਖ਼ਬਰ ਗਿ੍ਫ਼ਥ ਦਾ 28ਵਾਂ ਸ਼ਹੀਦੀ ਖੇਡ ਮੇਲਾ ਯਾਦਗਾਰੀ ਪਲਾਂ ਨਾਲ ਹੋਇਆ ਸੰਪੰਨ ਅਗਲੀ ਖ਼ਬਰ ਫੀਫਾ ਵਿਸ਼ਵ ਕੱਪ 'ਚ ਦੇਖਣ ਨੂੰ ਮਿਲੇਗਾ ਤਕਨਾਲੋਜੀ ਦਾ ਕ੍ਰਿਸ਼ਮਾ
Ad Position 24