ਵਿਨੀਪੈਗ, 11 ਜੂਨ (ਵਰਿੰਦਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਕੈਨੇਡਾ ਦੇ ਸੂਬੇ ਮੈਨੀਟੋਬਾ ਤੇ ਆਸ ਪਾਸ ਦੇ ਇਲਾਕਿਆਂ ਵਿਚ ਮੀਂਹ ਅਤੇ ਤੇਜ਼ ਹਵਾਵਾਂ ਨੇ ਭਾਰੀ ਨੁਕਸਾਨ ਕੀਤਾ ਹੈ ¢ ਮÏਸਮ ਵਿਭਾਗ ਵੱਲੋਂ ਇਸ ਸਬੰਧੀ ਕੁੱਝ ਸਮਾਂ ਪਹਿਲਾਂ ਹੀ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਸੀ ¢ ਤੇਜ਼ ਤੂਫ਼ਾਨ ਅਤੇ ਮੀਂਹ ਕਾਰਨ ਲੋਕਾਂ ਦੇ ਘਰਾਂ ਵਿਚ ਪਾਣੀ ਭਰ ਗਿਆ ¢ਇਸ ਤੋਂ ਇਲਾਵਾ ਹੋਈ ਭਾਰੀ ਗੜੇਮਾਰੀ ਕਾਰਨ ਲੋਕਾਂ ਦੇ ਘਰਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਹੋਇਆ ਹੈ ¢ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਬੰਦ ਹੋ ਗਈ ਸੀ | ਮੈਨੀਟੋਬਾ ਦੇ ਕੁੱਝ ਇਲਾਕਿਆਂ ਵਿਚ ਹੜ੍ਹ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ ¢ ਮੈਨੀਟੋਬਾ ਸਰਕਾਰ ਦੇ ਇੱਕ ਅਦਾਰੇ ਨੇ ਦੱਸਿਆ ਕਿ ਹਜ਼ਾਰਾਂ ਲੋਕਾਂ ਵੱਲੋਂ ਵੱਖ-ਵੱਖ ਕਲੇਮਾਂ ਸਬੰਧੀ ਅਰਜ਼ੀਆਂ ਦਿੱਤੀਆਂ ਹਨ ਤਾਂ ਜੋ ਉਨ੍ਹਾਂ ਦੇ ਹੋਏ ਨੁਕਸਾਨ ਦੀ ਪੂਰਤੀ ਹੋ ਸਕੇ ¢ਇਕ ਰਿਪੋਰਟ ਮੁਤਾਬਿਕ ਕੁੱਝ ਇਲਾਕਿਆਂ ਵਿਚ 130 ਕਿੱਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲੀਆਂ ਸਨ ਅਤੇ ਕਾਫ਼ੀ ਮੋਟੇ ਗੜੇ ਪੈਣ ਕਾਰਨ ਲੋਕਾਂ ਦੇ ਵਾਹਨਾਂ ਤੇ ਘਰਾਂ ਵਿਚ ਟੋਏ ਪੈ ਗਏ ਹਨ | ਵਿਨੀਪੈਗ ਪਿਕ