ਵੈਨਕੂਵਰ, 10 ਜੂਨ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬਿ੍ਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਦੋ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਭਾਈਚਾਰਕ ਸੇਵਾ, ਮਨੁੱਖਤਾ ਭਲਾਈ ਦੇ ਕੰਮਾਂ ਅਤੇ ਲੀਡਰਸ਼ਿਪ ਲਈ ਵੱਕਾਰੀ ਟੈਰੀ ਫਾਕਸ ਮਨੁੱਖਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਪ੍ਰਾਪਤ ਵੇਰਵਿਆ ਅਨੁਸਾਰ ਹਰਗੁਣ ਢਿੱਲੋਂ ਤੇ ਜੋਰਾਹ ਖਵਾਜਾ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਗਏ ਯੋਗਦਾਨ, ਅਗਵਾਈ ਕਰਨ ਵਾਲੇ ਗੁਣਾਂ ਅਤੇ ਚੁਣÏਤੀਆਂ ਦਾ ਸਾਹਮਣਾ ਕਰਨ ਦੇ ਮੱਦੇਨਜ਼ਰ ਦਿੱਤਾ ਗਿਆ ਹੈ | ਇਹ ਪੁਰਸਕਾਰ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਜੋ ਪੜਾਈ ਦੇ ਨਾਲ-ਨਾਲ ਆਪਣੇ ਭਾਈਚਾਰੇ ਦੀ ਸੇਵਾ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਹੋਰਨਾਂ ਲਈ ਪ੍ਰੇਰਣਾ ਬਣਦੇ ਹਨ¢ ਇਸ ਪ੍ਰਾਪਤੀ ਨਾਲ ਸਰੀ ਦੇ ਸਿੱਖਿਆ ਖੇਤਰ ਅਤੇ ਸਥਾਨਕ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸਿੱਖਿਆ ਜਗਤ ਅਤੇ ਭਾਈਚਾਰਕ ਆਗੂਆਂ ਨੇ ਦੋਵਾਂ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਰÏਸ਼ਨ ਭਵਿੱਖ ਦੀ ਕਾਮਨਾ ਕੀਤੀ ਹੈ |