ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਾਵਲ 'ਚਾਲੀ ਦਿਨ' ਦੇ ਲੇਖਕ ਡਾ. ਗੁਰਪ੍ਰੀਤ ਸਿੰਘ ਧੁੱਗਾ ਦਾ ਸਿਡਨੀ ਵਿੱਚ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 12-06-2026
ਸਿਡਨੀ, 11 ਜੂਨ (ਹਰਕੀਰਤ ਸਿੰਘ ਸੰਧਰ)-ਪਿਛਲੇ 2 ਸਾਲਾਂ ਤੋਂ ਪੰਜਾਬੀ ਸਾਹਿਤ ਜਗਤ ਵਿਚ ਚਰਚਾ ਦਾ ਕੇਂਦਰ ਬਣੇ ਨਾਵਲ 'ਚਾਲੀ ਦਿਨ' ਦੇ ਲੇਖਕ ਡਾ. ਗੁਰਪ੍ਰੀਤ ਸਿੰਘ ਧੁੱਗਾ ਇਨ੍ਹਾਂ ਦਿਨੀਂ ਸਿਡਨੀ ਦੌਰੇ 'ਤੇ ਹਨ | ਉਨ੍ਹਾਂ ਦੇ ਸਿਡਨੀ ਪਹੁੰਚਣ 'ਤੇ ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਧੁੱਗਾ ਨੇ ਸਿਡਨੀ ਦੇ ਗਲੈਨਵੁੱਡ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ | ਇਸ ਤੋਂ ਬਾਅਦ ਉਹ ਸਿੱਖ ਐਨਜੈਕ ਸਿੱਖ ਵਾਰ ਮੈਮੋਰੀਅਲ ਵਿਖੇ ਆਪਣੇ ਪਾਠਕਾਂ ਅਤੇ ਪ੍ਰਸ਼ੰਸਕਾਂ ਨੂੰ ਮਿਲੇ, ਜਿੱਥੇ ਉਨ੍ਹਾਂ ਨੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ¢ਗੱਲਬਾਤ ਦÏਰਾਨ ਡਾ. ਧੁੱਗਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਵਲ 'ਚਾਲੀ ਦਿਨ' ਦੀਆਂ ਹੁਣ ਤੱਕ ਸਵਾ ਲੱਖ ਤੋਂ ਵੱਧ ਕਾਪੀਆਂ ਵਿਕ ਚੁੱਕੀਆਂ ਹਨ, ਜੋ ਪੰਜਾਬੀ ਭਾਸ਼ਾ ਅਤੇ ਸਾਹਿਤ ਲਈ ਮਾਣ ਵਾਲੀ ਪ੍ਰਾਪਤੀ ਹੈ¢ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸੇ ਨਾਵਲ 'ਤੇ ਆਧਾਰਿਤ ਪੰਜਾਬੀ ਫ਼ਿਲਮ 'ਚਾਲੀ ਦਿਨ' ਬਣ ਕੇ ਤਿਆਰ ਹੈ, ਜੋ 19 ਜੂਨ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ | ਉਨ੍ਹਾਂ ਦੱਸਿਆ ਕਿ ਫ਼ਿਲਮ ਵਿੱਚ ਦੇਬੀ ਮਖਸੂਸਪੁਰੀ, ਗੁਰਪ੍ਰੀਤ ਸਿੰਘ ਘੁੱਗੀ, ਸੁਖਨ ਵੜੈਚ ਸਮੇਤ ਕਈ ਪ੍ਰਸਿੱਧ ਕਲਾਕਾਰਾਂ ਨੇ ਸ਼ਾਨਦਾਰ ਅਦਾਕਾਰੀ ਕੀਤੀ ਹੈ¢ ਡਾ. ਧੁੱਗਾ ਨੇ ਉਮੀਦ ਜਤਾਈ ਕਿ ਇਹ ਫ਼ਿਲਮ ਵੀ ਨਾਵਲ ਵਾਂਗ ਦਰਸ਼ਕਾਂ ਦਾ ਭਰਪੂਰ ਪਿਆਰ ਹਾਸਲ ਕਰੇਗੀ | ਜ਼ਿਕਰਯੋਗ ਹੈ ਕਿ ਡਾ. ਗੁਰਪ੍ਰੀਤ ਸਿੰਘ ਧੁੱਗਾ ਪੇਸ਼ੇ ਵਜੋਂ ਡਾਕਟਰ ਹਨ ਅਤੇ ਅਮਰੀਕਾ ਵਿੱਚ ਆਪਣੀਆਂ ਡਾਕਟਰੀ ਸੇਵਾਵਾਂ ਨਿਭਾ ਰਹੇ ਹਨ¢ ਇਸ ਮÏਕੇ ਉਨ੍ਹਾਂ ਨੇ ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਦੇ ਆਗੂਆਂ ਅਤੇ ਵਿਸ਼ੇਸ਼ ਤÏਰ 'ਤੇ ਦਵਿੰਦਰ ਸਿੰਘ ਧਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਉਪਰਾਲਿਆਂ ਸਦਕਾ ਇਹ ਮਿਲਣੀ ਸੰਭਵ ਹੋ ਸਕੀ | ਸਮਾਗਮ ਦÏਰਾਨ ਡਾ. ਧੁੱਗਾ ਨੇ ਆਪਣੀਆਂ ਕਿਤਾਬਾਂ 'ਤੇ ਦਸਤਖ਼ਤ ਕਰਕੇ ਪਾਠਕਾਂ ਨੂੰ ਭੇਟ ਕੀਤੀਆਂ ਅਤੇ ਸਿੱਖ ਐਨਜੈਕ ਸਿੱਖ ਵਾਰ ਮੈਮੋਰੀਅਲ 'ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸਿੱਖ ਫ਼Ïਜੀਆਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਿਊਟੀ ਦੌਰਾਨ ਹਾਦਸੇ ਦੀ ਸ਼ਿਕਾਰ ਹੋਈ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਅਗਲੀ ਖ਼ਬਰ ਹੈਨਰੀ ਨੋਵਾਕ ਮਾਮਲੇ 'ਚ ਹੋਏ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਹੁਣ ਤੱਕ 8 ਵਿਅਕਤੀਆਂ ਨੂੰ ਜੇਲ੍ਹ -ਹੋਰ...
Ad Position 24
No active advertisement