ਵੈਨਕੂਵਰ, 12 ਜੂਨ (ਮਲਕੀਤ ਸਿੰਘ)-ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸ਼ੀਅਤ ਵਜੋਂ ਜਾਣੇ ਜਾਂਦੇ ਰਾਏ ਕੱਲਾ ਦੀ 9ਵੀਂ ਪੀੜੀ ਦੇ ਵੰਸਜ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜੀਜ਼ ਉੱਲਾ ਖਾਨ ਦੀ ਪੁਸਤਕ 'ਦਸ਼ਮੇਸ਼ ਪਿਤਾ ਬਖਸ਼ਿਸ਼ ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ ਸੰਭਾਲ' ਜਿਸ ਨੂੰ ਉੱਘੇ ਵਿਦਵਾਨ ਡਾ: ਗੁਰਦੇਵ ਸਿੰਘ ਸਿੱਧੂ ਵੱਲੋਂ ਸੰਪਾਦਿਤ ਕੀਤਾ ਗਿਆ ਹੈ, ਨੂੰ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਤੇ ਰਾਏਕੋਟ ਵਾਸੀਆਂ ਦੇ ਸਾਂਝੇ ਸਹਿਯੋਗ ਸਦਕਾ 14 ਜੂਨ ਨੂੰ ਸਰੀ ਸਥਿਤ ਤਾਜ ਪਾਰਕ ਕਨਵੈਨਸ਼ਨ ਸੈਂਟਰ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਇਕ ਸਮਾਗਮ ਦÏਰਾਨ ਪੰਜਾਬੀ ਭਾਈਚਾਰੇ ਦੇ ਹੋਰਨਾਂ ਲੋਕਾਂ ਦੀ ਹਾਜਰੀ ਵਿੱਚ ਲੋਕ ਅਰਪਣ ਕੀਤਾ ਜਾਵੇਗਾ |