ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪੌਲੀਨ ਹੈਨਸਨ ਵੱਲੋਂ ਨਸਲੀ ਬਿਆਨਬਾਜ਼ੀ

Ad Position 21
No active advertisement
ਅਜੀਤ ਡੈਸਕ 19-06-2026
ਮੈਲਬੋਰਨ, 18 ਜੂਨ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੀ ਵਨ ਨੇਸ਼ਨ ਪਾਰਟੀ ਜਕਦੀ ਆਗੂ ਪੌਲੀਨ ਹੈਨਸਨ ਵੱਲੋਂ ਇਕ ਵਾਰ ਫਿਰ ਵਿਵਾਦਤ ਬਿਆਨਬਾਜ਼ੀ ਕੀਤੀ ਗਈ ਹੈ। ਬੀਤੇ ਦਿਨੀਂ ਨੈਸ਼ਨਲ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਹੈਨਸਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆ ਕੇ ਆਸਟ੍ਰੇਲੀਆ ਨੂੰ ਬਹੁ-ਸੱਭਿਆਚਾਰਕ ਸਮਾਜ ਦੀ ਬਜਾਏ ਇੱਕ ਸਾਂਝੀ ਰਾਸ਼ਟਰੀ ਪਛਾਣ ਵਾਲਾ ਦੇਸ਼ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਇਮੀਗ੍ਰੇਸ਼ਨ ਵਿੱਚ ਕਟੌਤੀ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਮੌਜੂਦਾ ਨੀਤੀਆਂ ਦੇਸ਼ ਦੀ ਸਮਾਜਿਕ ਏਕਤਾ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਹੈਨਸਨ ਦੇ ਇਸ ਬਿਆਨ ਦੀ ਲੇਬਰ ਪਾਰਟੀ, ਗ੍ਰੀਨਜ਼ ਅਤੇ ਕਈ ਸਮਾਜਿਕ ਸੰਗਠਨਾਂ ਵੱਲੋਂ ਆਲੋਚਨਾ ਕੀਤੀ ਗਈ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਅਜਿਹੇ ਬਿਆਨ ਆਸਟ੍ਰੇਲੀਆ ਦੇ ਬਹੁ-ਸੱਭਿਆਚਾਰਕ ਢਾਂਚੇ ਅਤੇ ਸਮਾਜਿਕ ਸਦਭਾਵਨਾ ਲਈ ਠੀਕ ਨਹੀਂ ਹਨ।
Ad Position 22
No active advertisement
ਪਿਛਲੀ ਖ਼ਬਰ ਸਰੀ ਪੁਲਿਸ ਬੋਰਡ ਦੀ ਮੀਟਿੰਗ ‘ਚ ਪਾਰਦਰਸ਼ਤਾ ਨੂੰ ਲੈ ਕੇ ਉੱਠੇ ਸਵਾਲ ਅਗਲੀ ਖ਼ਬਰ ਜਹਾਜ਼ ਦੇ ਲੈਂਡਿੰਗ ਗੀਅਰ ਵਿਚ ਲੁਕ ਕੇ ਬਰਤਾਨੀਆ ਆਉਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਦੀ ਮੌਤ
Ad Position 24
No active advertisement