ਸਿਡਨੀ, 21 ਜੂਨ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਖੇ 23 ਤੋਂ 27 ਜੂਨ ਤੱਕ ਕਰਵਾਏ ਜਾ ਰਹੇ ਪਹਿਲੇ ਇੰਟਰਨੈਸ਼ਨਲ ਯੂਥ ਹਾਕੀ ਕੱਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਅਤੇ ਅੰਤਰਰਾਸ਼ਟਰੀ ਹਾਕੀ ਅਮਪਾਇਰ ਨਵਤੇਜ ਸਿੰਘ ਬਸਰਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਆਸਟ੍ਰੇਲੀਆ ਤੋਂ ਇਲਾਵਾ ਸਿੰਘਾਪੁਰ, ਮਲੇਸ਼ੀਆ, ਨਿਊਜ਼ੀਲੈਂਡ ਅਤੇ ਭਾਰਤ ਦੀਆਂ ਟੀਮਾਂ ਹਿੱਸਾ ਲੈਣਗੀਆਂ। ਰਮਿੰਦਰ ਸਿੰਘ ਪਰਮਾਰ ਅਤੇ ਦਲਜੀਤ ਸਿੰਘ ਨੇ ਦੱਸਿਆ ਕਿ ਭਾਰਤ ਤੋਂ 35 ਦੇ ਕਰੀਬ ਨੌਜਵਾਨ ਖਿਡਾਰੀ ਸਿਡਨੀ ਪਹੁੰਚ ਚੁੱਕੇ ਹਨ, ਜਿਨ੍ਹਾਂ ਦਾ ਹਵਾਈ ਅੱਡੇ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦਾ ਉਦੇਸ਼ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਿਸ਼ਵ ਪੱਧਰੀ ਮੰਚ ਪ੍ਰਦਾਨ ਕਰਨਾ ਹੈ। ਟੂਰਨਾਮੈਂਟ ਵਿੱਚ ਭਾਰਤ ਦੀ ਪ੍ਰਸਿੱਧ ਰਾਊਂਡਗਲਾਸ ਹਾਕੀ ਅਕੈਡਮੀ ਵੀ ਵਿਸ਼ੇਸ਼ ਤੌਰ ‘ਤੇ ਭਾਗ ਲੈ ਰਹੀ ਹੈ। ਇਸ ਮੌਕੇ ਹਾਕੀ ਜਗਤ ਨਾਲ ਜੁੜੀਆਂ ਕਈ ਨਾਮਵਰ ਸ਼ਖ਼ਸੀਅਤਾਂ ਸਿਡਨੀ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਰਜਿੰਦਰ ਸਿੰਘ ਸੀਨੀਅਰ, �ਲੰਪੀਅਨ ਸੰਜੀਵ ਕੁਮਾਰ, ਅਸ਼ਫਾਕ ਖਾਨ. ਰੁਪਿੰਦਰ ਸਿੰਘ , ਮਨੀਸ਼ ਪਾਂਡੇ, ਅਤੇ ਰਾਊਂਡਗਲਾਸ ਹਾਕੀ ਅਕੈਡਮੀ ਦੇ ਹੋਰ ਅਧਿਕਾਰੀ ਵੀ ਸ਼ਾਮਲ ਹਨ। ਨਵਤੇਜ ਸਿੰਘ ਬਸਰਾ ਅਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ 23 ਜੂਨ ਤੋਂ ਗੇਬਲਜ਼ ਹਾਕੀ ਕੰਪਲੈਕਸ ਵਿਖੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ ਅਤੇ ਪੰਜ ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦੌਰਾਨ ਦਰਸ਼ਕਾਂ ਨੂੰ ਉੱਚ ਪੱਧਰੀ ਹਾਕੀ ਦੇਖਣ ਦਾ ਮੌਕਾ ਮਿਲੇਗਾ।