ਵਿੰਨੀਪੈਗ, 22 ਜੂਨ (ਵਰਿੰਦਰ ਸਿੰਘ ਰੰਧਾਵਾ)-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਨੀਪੈਗ ਸਿੱਖ ਸਾਉਥ ਸੈਂਟਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੂੰ ਤਨਖਾਹੀਆ ਕਰਾਰ ਦੇਣ ਦੇ ਦਿੱਤੇ ਗਏ ਆਦੇਸ਼ ਤੋਂ ਬਾਅਦ ਅੱਜ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕੀ ਕਮੇਟੀ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਇਸ ਹੁਕਮਨਾਮੇ ਨੂੰ ਇਕ ਤਰਫਾ ਕਰਾਰ ਦਿੱਤਾ ।ਉਨ੍ਹਾਂ ਕਿਹਾ ਕਿ ਉਨਾਂ ਦੇ ਪੱਖ ਨੂੰ ਬਿਨਾਂ ਵਿਚਾਰ ਕੀਤੇ ਹੀ ਹੁਕਮਨਾਮਾ ਸੁਣਾ ਦਿੱਤਾ ਗਿਆ ਹੈ ਜਿਸ ਕਰਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।ਕੁਝ ਲੋਕਾਂ ਵੱਲੋਂ ਜਾਣਬੁੱਝ ਕੇ ਜਾਂ ਨਿੱਜੀ ਕਿੜਾਂ ਕੱਢਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਉਪਰ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਉਪਰ ਇਲਜਾਮ ਲਗਾਉਣ ਵਾਲੀ ਧਿਰ ਵੱਲੋਂ ਇਸ ਮਾਮਲੇ ਸਬੰਧੀ ਸਥਾਨਕ ਕੋਰਟ ਵਿੱਚ ਵੀ ਕੇਸ ਕੀਤਾ ਗਿਆ । ਕਮੇਟੀ ਮੈਂਬਰਾਂ ਨੇ ਦੱਸਿਆ ਕਿ ਦੂਜੀ ਧਿਰ ਵਲੋਂ ਲਗਾਤਾਰ ਕਮੇਟੀ ਪ੍ਰਤੀ ਗਲਤ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਜਿਸ ਤੋ ਇਲਾਵਾ ਮੀਡੀਆ ਵਿੱਚ ਵੀ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ| ਦੂਜੀ ਧਿਰ ਵਲੋਂ ਸ੍ਰੀ ਅਕਾਲ ਤਖ਼ਤ ਸਹਿਬ ਉਪਰ ਵੀ ਝੂਠੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ, ਜਿੰਨਾ ਪ੍ਰਤੀ ਉਹ ਆਪਣਾ ਪੱਖ ਰੱਖਦੇ ਰਹੇ ਹਨ। ਸ੍ਰੀ ਅਕਾਲ ਤਖਤ ਸਹਿਬ ਦੇ ਜਥੇਦਾਰ ਨੂੰ ਈ -ਮੇਲ ਰਾਹੀਂ ਜਰੂਰੀ ਦਸਤਾਵੇਜ ਚਿੱਠੀਆਂ ਦੇ ਰੂਪ ਵਿੱਚ ਸ੍ਰੀ ਅਕਾਲ ਸਹਿਬ ਨੂੰ ਸਮੇਂ ਸਮੇ ਤੇ ਭੇਜੇ ਜਾਂਦੇ ਰਹੇ ਹਨ | ਵਾਰ -ਵਾਰ ਫੋਨ ਕਰਕੇ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਜਥੇਦਾਰ ਸਾਹਿਬ ਦੇ ਦਫ਼ਤਰ ਵੱਲੋਂ ਸਾਨੂੰ ਕੋਈ ਜਵਾਬ ਨਹੀਂ ਮਿਲਿਆ ।ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਹਿਬ ਦੇ ਜਥੇਦਾਰ ਵੱਲੋਂ ਇਕ ਤਰਫਾ ਕਾਰਵਾਈ ਕਾਰਵਾਈ ਕੀਤੀ ਗਈ ਹੈ ।ਤਾਜ਼ਾ ਆਦੇਸ਼ਾਂ ਆਉਣ ਤੋਂ ਬਾਅਦ ਕਮੇਟੀ ਵਿਚਾਰ ਕਰਨ ਉਪਰੰਤ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਅਕਾਲ ਤਖ਼ਤ ਸਹਿਬ ਸਕੱਤਰੇਤ ਨਾਲ ਦੁਬਾਰਾ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਦੁਆਰਾ ਸਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ ।