13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

1,000 ਤੋਂ ਵੱਧ ਸਕੂਲ ਬੰਦ, ਇੰਗਲੈਂਡ ’ਚ ਗਰਮੀ ਨੇ ਤੋੜੇ ਰਿਕਾਰਡ

Ad Position 21
No active advertisement
ਅਜੀਤ ਡੈਸਕ 25-06-2026
ਲੈਸਟਰ, 24 ਜੂਨ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਅਤੇ ਵੇਲਜ਼ ਵਿੱਚ ਪੈ ਰਹੀ ਭਿਆਨਕ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ 1,000 ਤੋਂ ਵੱਧ ਸਕੂਲ ਬੰਦ ਜਾਂ ਸਮੇਂ ਤੋਂ ਪਹਿਲਾਂ ਛੁੱਟੀ ਕਰਨ ਲਈ ਮਜਬੂਰ ਹੋ ਗਏ ਹਨ। ਮੌਸਮ ਵਿਭਾਗ ਵੱਲੋਂ ਦੱਖਣੀ ਇੰਗਲੈਂਡ, ਮਿਡਲੈਂਡਜ਼ ਅਤੇ ਦੱਖਣੀ ਵੇਲਜ਼ ਦੇ ਕਈ ਖੇਤਰਾਂ ਲਈ ਰੈੱਡ ਹੀਟ ਅਲਰਟ ਜਾਰੀ ਕੀਤਾ ਗਿਆ ਹੈ, ਜੋ ਵੀਰਵਾਰ ਰਾਤ ਤੱਕ ਲਾਗੂ ਰਹੇਗਾ।
ਮੌਸਮ ਮਾਹਿਰਾਂ ਅਨੁਸਾਰ ਅੱਜ ਦਾ ਦਿਨ ਇਸ ਸਾਲ ਦਾ ਸਭ ਤੋਂ ਗਰਮ ਦਿਨ ਸਾਬਤ ਹੋ ਸਕਦਾ ਹੈ ਅਤੇ ਜੂਨ ਮਹੀਨੇ ਦਾ ਪੁਰਾਣਾ ਤਾਪਮਾਨ ਰਿਕਾਰਡ ਵੀ ਟੁੱਟ ਸਕਦਾ ਹੈ। ਉੱਚ ਨਮੀ ਕਾਰਨ ਮਹਿਸੂਸ ਹੋਣ ਵਾਲਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੀ ਵੱਧ ਹੋ ਸਕਦਾ ਹੈ। ਗਰਮੀ ਕਾਰਨ ਰੇਲ ਯਾਤਰੀਆਂ ਨੂੰ ਸਿਰਫ਼ ਜ਼ਰੂਰੀ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਨੇਡਾ ’ਚ ਮਨਾਇਆ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਅਗਲੀ ਖ਼ਬਰ ਸਰੀ ਤੇ ਵ੍ਹਾਈਟ ਰੌਕ ਦੇ 8 ਵਿਦਿਆਰਥੀਆਂ ਨੂੰ ਲੀਡਰਸ਼ਿਪ ਐਵਾਰਡਾਂ ਨਾਲ ਕੀਤਾ ਸਨਮਾਨਿਤ
Ad Position 24