ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਇਟਲੀ ਦੀ ਜੇਲ੍ਹ ’ਚ ਪੰਜਾਬੀ ਨੌਜਵਾਨ ਵਲੋਂ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 26-06-2026
ਬਰੇਸ਼ੀਆ (ਇਟਲੀ), 25 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਸ਼ਹਿਰ ਕਨਚੇਸੀਉ ’ਚ ਚਾਰ ਨਾਬਾਲਗ ਲੜਕੀਆਂ ਨਾਲ ਜਿਣਸੀ ਸ਼ੋਸ਼ਣ ਦੇ ਦੋਸ਼ ਹੇਠ ਪੁਲਿਸ ਹਿਰਾਸਤ ’ਚ ਇਕ 23 ਸਾਲਾ ਪੰਜਾਬੀ ਨੌਜਵਾਨ ਵਲੋਂ ਜੇਲ੍ਹ ਦੇ ਇਕ ਸੈੱਲ ’ਚ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿੱਲਾ ਕਰਚੀਨਾ ਦੀ ਪੁਲਿਸ ਵਲੋਂ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਪਰੰਤ ਉਸਨੂੰ ਕੰਟੋਨ ਮੋਮਬੈਲੋ ਜੇਲ੍ਹ ਭੇਜ ਦਿੱਤਾ ਗਿਆ। ਜਿੱਥੇ ਕਿ ਉਸ ਨੂੰ ਕੁੱਝ ਘੰਟਿਆਂ ਬਾਅਦ ਹੀ ਜੇਲ ਦੇ ਸੈੱਲ ’ਚ ਮ੍ਰਿਤਕ ਪਾਇਆ ਗਿਆ। ਬਰੇਸ਼ੀਆ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਤੇ ਪੋਸਟ ਮਾਰਟਮ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮ੍ਰਿਤਕ ਨੌਜਵਾਨ ਇਟਲੀ ਵਿੱਚ ਰਾਜਨੀਤਿਕ ਸ਼ਰਨ ਲੈ ਕੇ ਰਹਿੰਦਾ ਸੀ। ਇਟਾਲੀਅਨ ਪੁਲਿਸ ਨੇ ਇਸ ਨੌਜਵਾਨ ਦੀ ਪਹਿਚਾਣ ਜਨਤਕ ਨਹੀਂ ਕੀਤੀ। ਇਸ ਸਬੰਧੀ ਪੰਜਾਬ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਸੋਨੂੰ ਪੁੱਤਰ ਗੁਰਮੀਤ ਸਿੰਘ, ਪਿੰਡ ਮਿਆਣੀ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ ਕਿ 5 ਸਾਲ ਪਹਿਲਾਂ ਕਰਜਾ ਚੁੱਕ ਕੇ ਉਸ ਨੂੰ ਇਟਲੀ ਭੇਜਿਆ ਸੀ ਤੇ ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ । ਕੁੱਝ ਸਮਾਂ ਪਹਿਲਾਂ ਉਸ ਦੇ ਮਾਤਾ ਦਾ ਵੀ ਦਿਹਾਂਤ ਹੋ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਲੰਡਨ ਵਿਖੇ ਹਾਈ ਕਮਿਸ਼ਨ ’ਚ ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਜ਼ੀਰਕਪੁਰ ਦੇ 500 ਤੋਂ ਵੱਧ ਪਰਿਵਾਰਾਂ ਨੂੰ ਰਾਹਤ, ਹਾਈ ਕੋਰਟ ਦੇ ਹੁਕਮਾਂ ਨਾਲ ਜਲਦ ਮਿਲੇਗੀ ਸਥਾਈ ਬਿਜਲੀ
Ad Position 24
No active advertisement