ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਿਊ ਜਰਸੀ ਦੇ ਸ਼ਹਿਰ ਕਾਰਟਰੇਟ ਵਿਚ 13ਵੇਂ ਸਾਲਾਨਾ ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ 27 ਅਤੇ 28 ਜੂਨ ਨੂੰ ਸਜੇਗਾ ਨਿਊ ਜਰਸੀ ਦਾ ਵੱਡਾ ਖੇਡ ਮੇਲਾ

Ad Position 21
No active advertisement
ਅਜੀਤ ਡੈਸਕ 26-06-2026
ਨਿਊਯਾਰਕ, 25 ਜੂਨ (ਰਾਜੂ ਸਹਿਬਾਜ਼ਪੁਰਾ)-ਕਾਰਟਰੇਟ ਵਿੱਚ ਹੋਣ ਵਾਲੇ 13ਵੇਂ ਸਾਲਾਨਾ ਖੇਡ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਟੂਰਨਾਮੈਂਟ ਦੇ ਪ੍ਰਬੰਧਕ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਅਤੇ 28 ਜੂਨ ਨੂੰ ਹੋਣ ਵਾਲੇ ਇਸ ਦੋ ਰੋਜ਼ਾ ਖੇਡ ਮੇਲੇ ਵਿੱਚ ਨਿਊ ਜਰਸੀ ਸਮੇਤ ਵੱਖ-ਵੱਖ ਰਾਜਾਂ ਤੋਂ ਖਿਡਾਰੀ ਅਤੇ ਖੇਡ ਪ੍ਰੇਮੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਫੁੱਟਬਾਲ, ਬਾਸਕਟਬਾਲ ਅਤੇ ਵਾਲੀਬਾਲ ਦੇ ਰੋਮਾਂਚਕ ਮੁਕਾਬਲੇ ਕਰਵਾਏ ਜਾਣਗੇ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ। ਪਿਆਰਾ ਸਿੰਘ, ਜੰਗੀਰ ਸਿੰਘ, ਪਾਲਾ ਸਿੰਘ,ਕੁਲਵੰਤ ਸਿੰਘ ਅਤੇ ਜੱਗੀ ਵੱਲੋਂ ਆਉਣ ਵਾਲੀਆਂ ਸੰਗਤਾਂ ਅਤੇ ਖਿਡਾਰੀਆਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਾਰੇ ਮਹਿਮਾਨਾਂ ਦੀ ਸਹੂਲਤ ਲਈ ਮੁਫ਼ਤ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਪਿਆਰਾ ਸਿੰਘ ਨੇ ਖੇਡ ਪ੍ਰੇਮੀਆਂ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਇਸ ਵੱਡੇ ਖੇਡ ਮੇਲੇ ਦਾ ਆਨੰਦ ਮਾਣਨ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ ਅਤੇ ਪ੍ਰਬੰਧਕ ਕਮੇਟੀ ਮਹਿਮਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ।
Ad Position 22
No active advertisement
ਪਿਛਲੀ ਖ਼ਬਰ ਟਰੰਪ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਵਰ੍ਹੇ ਦੇ ਜਸ਼ਨਾਂ ਦੀ ਕੀਤੀ ਸ਼ੁਰੂਆਤ, ਵਾਸ਼ਿੰਗਟਨ ਵਿਚ ਲੱਗਿਆ ‘ਗ੍ਰੇਟ ਅਮਰੀਕਨ ਸ... ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵੈਨਕੂਵਰ ’ਚ ਸੈਂਕੜੇ ਲੋਕਾਂ ਨੇ ਕੀਤਾ ਯੋਗਾ
Ad Position 24
No active advertisement