ਵੈਨਕੂਵਰ, 26 ਜੂਨ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਦੀ ਪੁਲਿਸ ਵੱਲੋਂ ਗੋਲੀਬਾਰੀ ਦੇ ਇਕ ਮਾਮਲੇ ਦੀ ਜਾਂਚ ਕਰਦਿਆਂ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿੰਨਾਂ ’ਚ 2 ਪੰਜਾਬੀ ਮੂਲ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਵਾਰਦਾਤ 11 ਜੂਨ ਦੀ ਸਵੇਰ ਸਰੀ ਦੇ 96 ਐਵੇਨਿਊ ਤੇ 133 ਸਟਰੀਟ ਸਥਿਤ ਇੱਕ ਘਰ ਵਿਖੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਮਗਰੋਂ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਗੋਲੀਬਾਰੀ ਕਰਨ ਦੇ ਦੋਸ਼ ਹੇਠ 21 ਸਾਲਾ ਅਰਮਾਨ ਸਿੰਘ ਅਤੇ 22 ਸਾਲਾ ਸਿਮਰਜੀਤ ਸਿੰਘ ਨੂੰ ਨਾਮਜ਼ਦ ਕਰ ਕੇ ਕੇਸ ਦਰਜ ਕੀਤਾ ਗਿਆ ਹੈ।