ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸੁਖੀ ਬਾਠ ਵੱਲੋਂ ਪੰਜਾਬੀ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਦੀ ਅਪੀਲ

Ad Position 21
No active advertisement
ਅਜੀਤ ਡੈਸਕ 29-06-2026
ਵੈਨਕੂਵਰ, 28 ਜੂਨ (ਮਲਕੀਤ ਸਿੰਘ)-ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨ ਦੀ ਅਪੀਲ ਕਰਦਿਆਂ ਸਰੀ ਦੇ ਉੱਘੇ ਕਾਰੋਬਾਰੀ ਅਤੇ ਪੰਜਾਬ ਭਵਨ ਸਰੀ ਦੇ ਸੰਚਾਲਕ ਸੁਖੀ ਬਾਠ ਨੇ ਕਿਹਾ ਹੈ ਕਿ ਭਾਸ਼ਾ ਸਿਰਫ਼ ਗੱਲਬਾਤ ਦਾ ਸਾਧਨ ਨਹੀਂ, ਸਗੋਂ ਸੱਭਿਆਚਾਰ, ਇਤਿਹਾਸ, ਪਰਿਵਾਰਕ ਕਦਰਾਂ-ਕੀਮਤਾਂ ਅਤੇ ਪਛਾਣ ਦੀ ਮਜ਼ਬੂਤ ਨੀਂਹ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸੁਖੀ ਬਾਠ ਨੇ ਕਿਹਾ ਕਿ ਜੇਕਰ ਮਾਪੇ ਘਰ ਵਿੱਚ ਆਪਣੇ ਬੱਚਿਆਂ ਨਾਲ ਪੰਜਾਬੀ ਵਿੱਚ ਗੱਲਬਾਤ ਕਰਨਗੇ ਤਾਂ ਉਹਨਾਂ ਦੇ ਬੱਚਿਆਂ ਦਾ ਆਪਣੀਆਂ ਜੜ੍ਹਾਂ, ਵਿਰਸੇ ਅਤੇ ਸਭਿਆਚਾਰ ਨਾਲ ਜੁੜੇ ਰਹਿਣਾ ਸੁਭਾਵਿਕ ਹੈ। ਉਨਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀ ਪਰਿਵਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਘਰਾਂ ਵਿੱਚ ਪੰਜਾਬੀ ਬੋਲਣ ਦਾ ਮਾਹੌਲ ਬਣਾਉਣ, ਬੱਚਿਆਂ ਨੂੰ ਪੰਜਾਬੀ ਪੜ੍ਹਨ-ਲਿਖਣ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਪੰਜਾਬੀ ਸਾਹਿਤ, ਲੋਕ-ਗੀਤਾਂ ਅਤੇ ਇਤਿਹਾਸ ਨਾਲ ਜਾਣੂ ਕਰਵਾਉਣ। ਬਿਆਨ ਦੇ ਅਖੀਰ ਵਿੱਚ ਉਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਨਾਲ ਜੋੜਨਾ ਸਮੁੱਚੇ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਂ ਜੋ ਭਵਿੱਖ ਵਿੱਚ ਪੰਜਾਬੀ ਭਾਸ਼ਾ ਅਤੇ ਵਿਰਸਾ ਮਜ਼ਬੂਤੀ ਨਾਲ ਅਗਲੀ ਪੀੜ੍ਹੀਆਂ ਤੱਕ ਪਹੁੰਚਦਾ ਰਹੇ।
Ad Position 22
No active advertisement
ਪਿਛਲੀ ਖ਼ਬਰ ਗੋਲੀਬਾਰੀ ਦੀ ਘਟਨਾ ’ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵਿਕਟੋਰੀਆ ਦੇ ਸੰਗੀਤਕ ਮੇਲੇ ਚ ਹਜ਼ਾਰਾਂ ਸੰਗੀਤ ਪ੍ਰੇਮੀਆਂ ਨੇ ਕੀਤੀ ਸ਼ਮੂਲੀਅਤ
Ad Position 24
No active advertisement