ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਗੋਲੀਬਾਰੀ ਦੀ ਘਟਨਾ ’ਚ ਇਕ ਵਿਅਕਤੀ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 29-06-2026
ਵੈਨਕੂਵਰ, 28 ਜੂਨ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਐਤਵਾਰ ਤੜਕੇ ਹੋਈ ਗੋਲੀਬਾਰੀ ਦੀ ਇੱਕ ਘਟਨਾ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਘਟਨਾ ਉਸ ਵੇਲੇ ਵਾਪਰੀ ਜਦੋਂ ਪੀੜਤ ਇੱਕ ਰਿਹਾਇਸ਼ ਦੇ ਬਾਹਰ ਖੜ੍ਹੇ ਵਾਹਨ ਦੇ ਅੰਦਰ ਬੈਠਾ ਹੋਇਆ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਕਿਸੇ ਵੀ ਸ਼ੱਕੀ ਦੀ ਪਛਾਣ ਨਹੀਂ ਹੋ ਸਕੀ।ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ -ਫ਼ੀਫ਼ਾ ਵਿਸ਼ਵ ਕੱਪ- ਖਰਾਬੀ ਕਰਨ ਵਾਲੇ 12 ਗ੍ਰਿਫ਼ਤਾਰ ਅਗਲੀ ਖ਼ਬਰ ਸੁਖੀ ਬਾਠ ਵੱਲੋਂ ਪੰਜਾਬੀ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਦੀ ਅਪੀਲ
Ad Position 24
No active advertisement