08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਦੇ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 30-06-2026
ਸਿਆਟਲ, 29 ਜੂਨ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਵਿਖੇ ਸਿਆਟਲ ਦੇ ਧਨਾਢ ਕਾਰੋਬਾਰੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਉਸਮਾਨਪੁਰ ਦੇ ਸਵਰਗੀ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ ਗਈ। ਗੁਰਦੁਆਰਾ ਸਾਹਿਬ ਵਿਖੇ ਸਵੇਰੇ ਪਾਠ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿਚ ਭਾਈ ਰਵੇਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਪ੍ਰਸਿੱਧ ਪ੍ਰਚਾਰਕ ਇੰਦਰਜੀਤ ਸਿੰਘ ਬੱਲੋਵਾਲ ਨੇ ਸਿੱਖ ਇਤਿਹਾਸ ਅਤੇ ਮਹਿੰਦਰ ਸਿੰਘ ਉਸਮਾਨਪੁਰ ਦੇ ਜੀਵਨ ’ਤੇ ਚਾਨਣਾ ਪਾਇਆ। ਗੁਰੂ ਕੇ ਲੰਗਰਾਂ ਦੇ ਖ਼ਾਸ ਪ੍ਰਬੰਧ ਕੀਤੇ ਗਏ ਸਨ। ਬਲਬੀਰ ਸਿੰਘ ਉਸਮਾਨਪੁਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਪੂਰਥਲਾ ਵਿਚ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਅਮਰੀਕਾ ’ਚ 6.5 ਅਰਬ ਡਾਲਰ ਦਾ ਹੈਲਥ ਕੇਅਰ ਘੁਟਾਲਾ, 455 ਵਿਅਕਤੀਆਂ ਖ਼ਿਲਾਫ਼ ਦੋਸ਼
Ad Position 24