02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਿਊ ਵੈਸਟਮਨਿਸਟਰ ’ਚ ਸਜਾਇਆ ਗਿਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 30-06-2026
ਵੈਨਕੂਵਰ, 29 ਜੂਨ (ਮਲਕੀਤ ਸਿੰਘ) ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਨਿਊ ਵੈਸਟ ਮਨਿਸਟਰ ਸ਼ਹਿਰ ਚ ਸਥਿਤ ਗੁਰਦੁਆਰਾ ਗੁਰਸਾਗਰ ਸਾਹਿਬ ਤੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸੰਗਤਾਂ ਵੱਲੋਂ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਜਜ਼ਬੇ ਨਾਲ ਸਜਾਇਆ ਗਿਆ। ਸਵੇਰ ਵੇਲੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਆਰੰਭ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਨਿਰਧਾਰਿਤ ਕੀਤੇ ਰੂਟਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਨਿਰਧਾਰਤ ਥਾਵਾਂ ਤੇ ਲਗਾਈਆਂ ਗਈਆਂ ਆਰਜੀ ਸਟੇਜਾਂ ਤੋਂ ਵੱਖ-ਵੱਖ ਢਾਡੀ,ਕਵੀਸ਼ਰੀ, ਕੀਰਤਨੀ ਜਥਿਆ ਅਤੇ ਹੋਰਨਾਂ ਪ੍ਰਚਾਰਕਾਂ ਵੱਲੋਂ ਜਿੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ, ਉੱਥੇ ਕੇਸਰੀ ਦਸਤਾਰਾਂ ਅਤੇ ਕੇਸਰੀ ਚੁੰਨੀਆਂ ਸਜਾਈਆਂ ਬਹੁਗਿਣਤੀ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਸਮੁੱਚਾ ਮਾਹੌਲ ਖਾਲਸਾਈ ਰੰਗ ਚ ਰੰਗਿਆ ਮਹਿਸੂਸ ਹੋਇਆ। ਨਗਰ ਕੀਰਤਨ ਦੌਰਾਨ ਗਤਕਾ ਟੀਮਾਂ ਨੇ ਸਿੱਖ ਯੁੱਧ ਕਲਾ ਦੇ ਸ਼ਾਨਦਾਰ ਜੌਹਰ ਵਿਖਾਏ। ਨਗਰ ਕੀਰਤਨ ਦੇ ਤੈਅਸ਼ੁਦਾ ਰੂਟਾ ਉੱਪਰ ਸਥਾਨਕ ਸਿੱਖ ਸੰਗਤਾਂ ਵੱਲੋਂ ਥਾਂ-ਥਾਂ ਸਵਾਦਲੇ ਪਕਵਾਨਾਂ ਵਾਲੇ ਲੰਗਰਾਂ ਦੇ ਨਾਲ ਨਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਹੋਰ ਸੇਵਾਵਾਂ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ ਸਲਾਹੁਣਯੋਗ ਸਨ। ਨਗਰ ਕੀਰਤਨ ਦੇ ਮੱਦੇਨਜ਼ਰ ਪੁਲਿਸ ਅਤੇ ਸਿਟੀ ਕੌਂਸਲ ਵੱਲੋਂ ਆਵਾਜਾਈ ਦੇ ਬਦਲਵੇ ਪ੍ਰਬੰਧ ਕੀਤੇ ਗਏ ਸਨ ਜਿਸ ਕਾਰਨ ਨਗਰ ਕੀਰਤਨ ਦੀ ਸਮੁੱਚੀ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈ। ਅਖੀਰ ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰੇ ਦੇ ਪ੍ਰਧਾਨ ਹਰਭਜਨ ਸਿੰਘ ਅਠਵਾਲ ਨੇ ਨਗਰ ਕੀਰਤਨ ‘ਚ ਸ਼ਾਮਿਲ ਹੋਈਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਰੇਸ਼ੀਆ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਏ ਅਗਲੀ ਖ਼ਬਰ ਮਾਂ-ਧੀ ਨੇ ਇਕੱਠੇ ਮਨਾਇਆ ਗ੍ਰੈਜੂਏਸ਼ਨ ਦਾ ਜਸ਼ਨ, ਯੂਨੀਵਰਸਿਟੀ ਤੋਂ ਵੱਖ-ਵੱਖ ਡਿਗਰੀਆਂ ਕੀਤੀਆਂ ਹਾਸਲ
Ad Position 24
No active advertisement