ਵੈਨਕੂਵਰ, 30 ਜੂਨ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਨੌਰਥ ਫਰੇਜ਼ਰ ਸੁਧਾਰ ਕੇਂਦਰ ਦੀ ਸਾਬਕਾ ਜੇਲ੍ਹ ਅਧਿਕਾਰੀ ਨੇ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਅਦਾਲਤ ਵਲੋਂ ਵਾਰੰਟ ਜਾਰੀ ਹੋਣ ਉਪਰੰਤ ਉਸ ਨੇ ਖ਼ੁਦ ਪੁਲਿਸ ਕੋਲ ਪੇਸ਼ ਹੋ ਕੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦਾ ਫ਼ੈਸਲਾ ਕੀਤਾ।ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ਾਂ ਸਬੰਧੀ ਅਦਾਲਤੀ ਕਾਰਵਾਈ ਜਾਰੀ ਹੈ। ਫਿਲਹਾਲ ਜਾਂਚ ਦੇ ਹਿੱਤ ਵਿਚ ਹੋਰ ਵੇਰਵੇ ਜਨਤਕ ਨਹੀਂ ਕੀਤੇ ਗਏ।ਇਸ ਘਟਨਾ ਨੇ ਸੂਬੇ ਦੀਆਂ ਸੁਧਾਰ ਸੇਵਾਵਾਂ ਵਿਚ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਲੈ ਕੇ ਇਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ।