03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 01-07-2026
ਲੈਸਟਰ (ਇੰਗਲੈਂਡ), 30 ਜੂਨ (ਸੁਖਜਿੰਦਰ ਸਿੰਘ ਢੱਡੇ)-ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਵਿਖੇ ਸੰਤ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ 26, 27 ਅਤੇ 28 ਜੂਨ ਨੂੰ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਦਾ ਆਯੋਜਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਮੱਖਣ ਸ਼ਾਹ ਲੁਬਾਣਾ ਚੈਰਿਟੀ ਯੂ.ਕੇ. ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ, ਜਿਸ ਵਿਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨਾਂ ਵਿਚ ਪ੍ਰਸਿੱਧ ਰਾਗੀ ਜਥਿਆਂ, ਢਾਡੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬੁਲਾਰਿਆਂ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ, ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਭਾਈ ਮੱਖਣ ਸ਼ਾਹ ਲੁਬਾਣਾ ਚੈਰਿਟੀ ਯੂ.ਕੇ. ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਰਾਮਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਸਮਾਗਮ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨਾ ਹੀ ਇਸ ਸਮਾਗਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ-ਵੱਖ ਇਲਾਕਿਆਂ ਤੋਂ ਰਾਗੀ, ਢਾਡੀ ਅਤੇ ਪ੍ਰਚਾਰਕ ਜਥਿਆਂ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ।ਜਸਵਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਵੀ ਲਗਾਏ ਗਏ ਸਨ, ਜਿਥੇ ਚਾਹ-ਪਕੌੜੇ, ਮਿੱਠੇ-ਪਕਵਾਨ ਅਤੇ ਹੋਰ ਅਨੇਕਾਂ ਪ੍ਰਕਾਰ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੇਵਾਦਾਰਾਂ ਨੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ ਅਤੇ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਨੇ ਲੰਗਰ ਛਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੇ ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਮੱਖਣ ਸ਼ਾਹ ਲੁਬਾਣਾ ਚੈਰਿਟੀ ਯੂ.ਕੇ. ਵਲੋਂ ਸਮੂਹ ਸੰਗਤਾਂ, ਰਾਗੀ-ਢਾਡੀ ਜਥਿਆਂ, ਪ੍ਰਚਾਰਕਾਂ, ਸੇਵਾਦਾਰਾਂ ਅਤੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਨਾਲ ਇਸੇ ਤਰ੍ਹਾਂ ਜੁੜੇ ਰਹਿਣ ਅਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਆਪਣਾ ਯੋਗਦਾਨ ਪਾਉਂਦੇ ਰਹਿਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਭਾਈਚਾਰੇ ਵਲੋਂ ਵਿਨੀਪੈਗ ਵਿਖੇ ਸੜਕਾਂ ਦੇ ਕਿਨਾਰੇ ਦੀ ਸਫਾਈ ਅਗਲੀ ਖ਼ਬਰ ਕਿਸ਼ਤੀ ਹਾਦਸੇ ’ਚ ਡੁੱਬੇ ਲੋਕਾਂ ਲਈ ਚਲਾਏ ਜਾ ਰਹੇ ਬਚਾਅ ਕਾਰਜ ਹੁਣ ਬਰਾਮਦੀ ਮੁਹਿੰਮ ’ਚ ਤਬਦੀਲ
Ad Position 24
No active advertisement