ਗੁਰਦੁਆਰਾ ਕਲਗੀਧਰ ਦਰਬਾਰ ਵਿਨੀਪੈਗ ਵਿਖੇ ਬਹੁਮੰਜਿਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ
ਅਜੀਤ ਡੈਸਕ
01-07-2026
ਵਿਨੀਪੈਗ, 30 ਜੂਨ (ਵਰਿੰਦਰ ਸਿੰਘ ਰੰਧਾਵਾ)-ਕੇਨੈਡਾ ਦੇ ਸ਼ਹਿਰ ਵਿਨੀਪੈਗ ਵਿਖੇ ਪੰਜਾਬੀ ਭਾਈਚਾਰੇ ਵਲੋਂ ਗੁਰਦੁਆਰਾ ਕਲਗੀਧਰ ਦਰਬਾਰ ਵਿਖੇ ਨਵੀਂ ਬਹੁਮੰਜਿਲ਼ੀ ਇਮਾਰਤ ਦਾ ਨਿਰਮਾਣ ਕੀਤਾ ਜਾ ਰਿਹਾ ਹੈ ।ਜਿਸ ਦੇ ਤਹਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜ ਪਿਆਰਿਆਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਇਸ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ।ਇਸ ਮੌਕੇ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ।ਇਸ ਸਮਾਗਮ ਦੌਰਾਨ ਕਨੇਡੀਅਨ ਮੈਂਬਰ ਪਾਰਲੀਮੈਂਟ ਕੈਵਨ ਲੈਮਰੂਕਸ,ਵਿਧਾਇਕ ਦਲਜੀਤਪਾਲ ਸਿੰਘ ਬਰਾੜ,ਮਿੰਟੂ ਸੰਧੂ, ਜੇ ਡੀ ਦੇਵਗਨ ਅਤੇ ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੀ ਹਾਜ਼ਰੀ ਲਗਾਈ ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਆਮਦ ਵੱਧ ਰਹੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਪਹਿਲੀ ਇਮਾਰਤ ਛੋਟੀ ਹੈ ਜਿਸ ਕਰਕੇ ਸੰਗਤਾਂ ਨੂੰ ਕਾਫ਼ੀ ਮੁਸ਼ਕਿਲਾਂ ਆਉਂਦੀਆਂ ਹਨ ।ਸੰਗਤਾਂ ਦੇ ਸਹਿਯੋਗ ਨਾਲ ਬਹੁਮਜਿਲ਼ੀ ਇਮਾਰਤ ਦਾ ਨਿਰਮਾਣ ਸ਼ੁਰੂ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਕੋਈ ਸਮੱਸਿਆ ਨਾ ਆਵੇ ।ਉਨ੍ਹਾਂ ਵਲੋਂ ਸਮਾਗਮ ਦੌਰਾਨ ਪੁੱਜੀਆਂ ਸੰਗਤਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਦੇਵੀ ਸਰਮਾਂ,ਮੱਖਣ ਸਿੰਘ,ਐਮ ਪੀ ਸਿੰਘ,ਦਲਜੀਤ ਸਿੰਘ ਚਾਨਾ ਅਤੇ ਹੋਰ ਹਾਜ਼ਰ ਸਨ ।