08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਬਰਤਾਨੀਆ ਦੀ ਸੰਸਦ ’ਚ ਲਾਰਡ ਕੁਲਦੀਪ ਸਿੰਘ ਸਹੋਤਾ ਨੇ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ ਉਠਾਇਆ

Ad Position 21
No active advertisement
ਅਜੀਤ ਡੈਸਕ 02-07-2026
ਲੰਡਨ, 1 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੀ ਸੰਸਦ ਵਿਚ ਇਸ ਹਫ਼ਤੇ ਨਫ਼ਰਤੀ ਅਪਰਾਧਾਂ ਦਾ ਮੁੱਦਾ ਗੂੰਜਿਆ। ਲਾਰਡ ਕੁਲਦੀਪ ਸਿੰਘ ਸਹੋਤਾ ਨੇ ਹਾਲ ਹੀ ਦੇ ਦਿਨਾਂ ਵਿਚ ਪ੍ਰਵਾਸੀਆਂ ਅਤੇ ਖ਼ਾਸ ਤੌਰ ‘ਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਨਫ਼ਰਤੀ ਹਮਲਿਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕੀ ਹੁਣ ਸਮਾਂ ਨਹੀਂ ਆ ਗਿਆ ਕਿ ਇਨ੍ਹਾਂ ਪੀੜਤ ਸਮੂਹਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ? ਸੰਸਦ ’ਚ ਉੱਠੀ ਇਹ ਆਵਾਜ਼ ਇਸ ਵੇਲੇ ਬ੍ਰਿਟੇਨ ਦੇ ਸਿੱਖ ਭਾਈਚਾਰੇ ਅਤੇ ਹੋਰ ਘੱਟ-ਗਿਣਤੀਆਂ ਵਿਚ ਪਾਈ ਜਾ ਰਹੀ ਸੁਰੱਖਿਆ ਸਬੰਧੀ ਚਿੰਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਮਿਡਲੈਂਡ ਵਿਚ ਸਿੱਖਾਂ ’ਤੇ ਹੋਏ ਹਮਲਿਆਂ ਦਾ ਅਤੇ ਦੋ ਸਿੱਖ ਬੀਬੀਆਂ ਨਾਲ ਹੋਏ ਜਬਰਜਨਾਹ ਦਾ ਮਾਮਲਾ ਉਠਾਇਆ। ਉਨ੍ਹਾਂ ਕਿਹਾ ਕਿ ਹਰ ਮੁੱਦੇ ’ਤੇ ਪ੍ਰਵਾਸੀਆਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਲਾਰਡ ਸਹੋਤਾ ਵੱਲੋਂ ਚੁੱਕਿਆ ਗਿਆ ਇਹ ਕਦਮ ਯੂ.ਕੇ. ਸਰਕਾਰ ‘ਤੇ ਘੱਟ-ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਨਫ਼ਰਤੀ ਅਪਰਾਧਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਦਬਾਅ ਵਧਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ. ਦੀ ਮਹਿਲਾ ਸਿਹਤ ਖੇਤਰ ਦੀ ਮੋਹਰੀ ਸ਼ਖ਼ਸੀਅਤ ਨੂੰ ‘ਆਰਡਰ ਆਫ਼ ਕੈਨੇਡਾ’ ਸਨਮਾਨ ਅਗਲੀ ਖ਼ਬਰ ਫਿਲਮ ‘ਲਗਾਨ’ ਦੀ 25ਵੀਂ ਵਰ੍ਹੇਗੰਢ ਮੌਕੇ ਡਾਕ ਵਿਭਾਗ ਵਲੋਂ ...
Ad Position 24