ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਟਰੰਪ ਨੂੰ ਈ. ਜਿਨ ਕੈਰੋਲ ਨੂੰ 50 ਲੱਖ ਡਾਲਰ ਅਦਾ ਕਰਨ ਦੀ ਮੰਗ, ਸੁਪਰੀਮ ਕੋਰਟ ਨੇ ਅਪੀਲ ਸੁਣਨ ਤੋਂ ਕੀਤਾ ਇਨਕਾਰ

Ad Position 21
No active advertisement
ਅਜੀਤ ਡੈਸਕ 03-07-2026
ਨਿਊਯਾਰਕ, 2 ਜੁਲਾਈ (ਰਾਜੂ ਸਹਿਬਾਜ਼ਪੁਰਾ )-ਲੇਖਿਕਾ ਈ. ਜਿਨ ਕੈਰੋਲ ਦੇ ਵਕੀਲਾਂ ਨੇ ਅਮਰੀਕੀ ਸੰਘੀ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਦਾਲਤ ਵੱਲੋਂ ਨਿਰਧਾਰਤ 50 ਲੱਖ ਡਾਲਰ ਦਾ ਹਰਜਾਨਾ ਤੁਰੰਤ ਅਦਾ ਕਰਨ ਦੇ ਹੁਕਮ ਦਿੱਤੇ ਜਾਣ। ਇਹ ਮੰਗ ਉਸ ਵੇਲੇ ਸਾਹਮਣੇ ਆਈ ਹੈ ਜਦੋਂ ਅਮਰੀਕੀ ਸੁਪਰੀਮ ਕੋਰਟ ਨੇ ਟਰੰਪ ਦੀ ਅਪੀਲ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਕੈਰੋਲ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਚਾਰ ਸਾਲਾਂ ਤੋਂ ਵੱਖ-ਵੱਖ ਅਦਾਲਤਾਂ ਵਿੱਚ ਚੱਲਦਾ ਆ ਰਿਹਾ ਹੈ ਅਤੇ ਹੁਣ ਇਸ ਦਾ ਅੰਤ ਹੋਣਾ ਚਾਹੀਦਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਅਦਾਲਤ ਦੇ ਪਹਿਲਾਂ ਦੇ ਹੁਕਮਾਂ ਅਨੁਸਾਰ ਹੁਣ ਹਰਜਾਨੇ ਦੀ ਰਕਮ ਕੈਰੋਲ ਨੂੰ ਜਾਰੀ ਕੀਤੀ ਜਾਵੇ। ਦੂਜੇ ਪਾਸੇ, ਟਰੰਪ ਨੇ ਕਿਹਾ ਹੈ ਕਿ ਉਹ ਇਸ ਫ਼ੈਸਲੇ ਖ਼ਿਲਾਫ਼ ਕਾਨੂੰਨੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਦਾ ਦੋਸ਼ ਹੈ ਕਿ ਇਹ ਮਾਮਲਾ ਉਨ੍ਹਾਂ ਖ਼ਿਲਾਫ਼ ਰਾਜਨੀਤਿਕ ਮਕਸਦ ਨਾਲ ਚਲਾਇਆ ਗਿਆ ਹੈ। ਯਾਦ ਰਹੇ ਕਿ 2023 ਵਿੱਚ ਨਿਊਯਾਰਕ ਦੀ ਜਿਊਰੀ ਨੇ ਟਰੰਪ ਨੂੰ 1990 ਦੇ ਦਹਾਕੇ ਵਿੱਚ ਈ. ਜਿਨ ਕੈਰੋਲ ਨਾਲ ਜਿਨਸੀ ਦੁਰਵਿਵਹਾਰ ਅਤੇ ਬਾਅਦ ਵਿੱਚ ਉਸ ਦੀ ਬਦਨਾਮੀ ਕਰਨ ਲਈ ਜ਼ਿੰਮੇਵਾਰ ਕਰਾਰ ਦਿੱਤਾ ਸੀ। ਇਸ ਦੇ ਤਹਿਤ ਕੈਰੋਲ ਨੂੰ 50 ਲੱਖ ਡਾਲਰ ਹਰਜਾਨਾ ਦੇਣ ਦਾ ਹੁਕਮ ਦਿੱਤਾ ਗਿਆ ਸੀ। ਅਪੀਲ ਦੀ ਕਾਰਵਾਈ ਦੌਰਾਨ ਇਹ ਰਕਮ ਅਦਾਲਤੀ ਐਸਕ੍ਰੋ ਖਾਤੇ ਵਿੱਚ ਰੱਖੀ ਗਈ ਸੀ। ਹੁਣ ਸੁਪਰੀਮ ਕੋਰਟ ਵੱਲੋਂ ਅਪੀਲ ਨਾ ਸੁਣਨ ਦੇ ਫ਼ੈਸਲੇ ਤੋਂ ਬਾਅਦ ਕੈਰੋਲ ਦੇ ਵਕੀਲਾਂ ਦਾ ਕਹਿਣਾ ਹੈ ਕਿ ਹਰਜਾਨੇ ਦੀ ਰਕਮ ਜਾਰੀ ਕਰਨ ਵਿੱਚ ਹੋਰ ਦੇਰੀ ਦੀ ਕੋਈ ਵਜ੍ਹਾ ਨਹੀਂ ਰਹਿ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ ਜੀ. ਐੱਮ. ਸੀ. ਐੱਚ. ਚੰਡੀਗੜ੍ਹ ਦੇ ਕੰਮਕਾਜ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਇਮੀਗ੍ਰੇਸ਼ਨ ਨੀਤੀਆਂ ਦਾ ਅਸਰ: ਟੀ.ਪੀ.ਐਸ. ਧਾਰਕਾਂ ਦੇ ਨਾਲ-ਨਾਲ ਮੈਸਾਚੂਸੇਟਸ ਦੇ ਪਾਦਰੀ ਦੇ ਭਵਿੱਖ ਨੂੰ ਲੈ ਕੇ ਵੀ ਚਿੰਤ...
Ad Position 24
No active advertisement