ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸਰੀ ’ਚ 2 ਅਗਸਤ ਨੂੰ ਮਨਾਏ ਜਾਣ ਵਾਲੇ ‘ਮੇਲਾ ਗਦਰੀ ਬਾਬਿਆਂ’ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-07-2026
ਵੈਨਕੂਵਰ, 3 ਜੁਲਾਈ (ਮਲਕੀਤ ਸਿੰਘ)-ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਊਡੇਸ਼ਨ (ਕੈਨੇਡਾ) ਵੱਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 2 ਅਗਸਤ ਨੂੰ ਸਰੀ ਦੇ ਬੇਅਰ ਕਰੀਕ ਪਾਰਕ ਚ ‘ਮੇਲਾ ਗਦਰੀ ਬਾਬਿਆਂ ਦਾ’ ਧੂਮ ਧੜੱਕੇ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਲੋੜੀਂਦੇ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਆਯੋਜਿਤ ਇੱਕ ਮੀਟਿੰਗ ਉਪਰੰਤ ਮੇਲੇ ਦੇ ਆਯੋਜਕਾਂ ਸਾਹਿਬ ਸਿੰਘ ਥਿੰਦ ਅਤੇ ਉਹਨਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਬੱਬਰ ਅਕਾਲੀ ਲਹਿਰ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ 30ਵੇਂ ਸਲਾਨਾ ਗਦਰੀ ਬਾਬਿਆਂ ਦੇ ਮੇਲੇ ਵਿੱਚ ਵੱਖ-ਵੱਖ ਪੰਜਾਬੀ ਗਾਇਕ ਗੀਤਾਂ ਦੀ ਛਹਿਬਰ ਲਾਉਣਗੇ ਇਸ ਮੇਲੇ ਦੀ ਐਂਟਰੀ ਬਿਲਕੁਲ ਫਰੀ ਹੋਵੇਗੀ ਉਨਾਂ ਨੇ ਸਮੂਹ ਪੰਜਾਬੀ ਭਾਈਚਾਰੇ ਦੇ ਲੋਕਾਂ ਨੂੰ ਇਸ ਮੇਲੇ ਚ ਵੱਧ ਚੜ ਕੇ ਪੁੱਜਣ ਦੀ ਅਪੀਲ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ’ਤੇ ਕਿਰਨਪਾਲ ਸਿੰਘ, ਅੰਮ੍ਰਿਤਪਾਲ ਸੰਧੂ, ਰਮਿੰਦਰਜੀਤ ਧਾਮੀ, ਰਸ਼ਪਾਲ ਥਿੰਦ ਤੇ ਸੰਦੀਪ ਤੂਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਨਰੀ ਨੋਵਾਕ ਹੱਤਿਆਕਾਂਡ: ਦੋਸ਼ੀ ਵਿਕਰਮ ਦਿਗਵਾ ਨੇ ਸਜ਼ਾ ਖਿਲਾਫ ਕੀਤੀ ਅਪੀਲ; ਦੂਜੇ ਪਾਸੇ ਸਰਕਾਰ ਸਜ਼ਾ ਵਧਾਉਣ ਦੀ ਤਿਆਰੀ... ਅਗਲੀ ਖ਼ਬਰ ਟਰੰਪ ਵਿਰੁੱਧ ਭਾਸ਼ਣ ਦੇਣ ’ਤੇ ਅਮਰੀਕੀ ਹਵਾਈ ਸੈਨਾ ਦਾ ਇਕ ਮੇਜਰ ਗ੍ਰਿਫ਼ਤਾਰ
Ad Position 24
No active advertisement