ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਰਿਚਮੰਡ ’ਚ ਛਾਪੇ ਦੌਰਾਨ ਨਸ਼ੀਲੇ ਪਦਾਰਥ, ਹਥਿਆਰ ਤੇ ਨਕਦੀ ਬਰਾਮਦ

Ad Position 21
No active advertisement
ਅਜੀਤ ਡੈਸਕ 04-07-2026
ਵੈਨਕੂਵਰ, 3 ਜੁਲਾਈ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਰਿਚਮੰਡ ਸ਼ਹਿਰ ਵਿਚ ਪੁਲਿਸ ਵੱਲੋਂ ਘਰਾਂ ਤੇ ਸਮੁੰਦਰੀ ਮਾਲ-ਢੋਆਈ ਕੰਟੇਨਰਾਂ ‘ਤੇ ਮਾਰੇ ਗਏ ਛਾਪਿਆਂ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਹਥਿਆਰ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਜਾਂਚ 2025 ਵਿੱਚ ਇੱਕ ਵਾਹਨ ਦੀ ਪੜਤਾਲ ਦੌਰਾਨ ਮਿਲੇ ਸੁਰਾਗਾਂ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਲੰਬੀ ਜਾਂਚ ਉਪਰੰਤ ਪੁਲਿਸ ਨੇ ਰਿਚਮੰਡ ਦੇ ਕਈ ਟਿਕਾਣਿਆਂ ‘ਤੇ ਤਲਾਸ਼ੀ ਲਈ, ਜਿੱਥੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਵੱਡੀ ਰਕਮ ਬਰਾਮਦ ਹੋਈ। ਪੁਲਿਸ ਦਾ ਕਹਿਣਾ ਹੈ ਕਿ ਬਰਾਮਦ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਦੇ ਸਾਲਾਨਾ ਸਮਾਗਮ ਦੌਰਾਨ ‘ਸ਼੍ਰੋਮਣੀ ਪੰਜਾਬੀ ਸਾਹਿਤਕਾਰ ਗੁਰਦੇਵ ਸਿੰਘ ਮਾਨ ਯਾਦਗ... ਅਗਲੀ ਖ਼ਬਰ ਗੁਰਲਾਭ ਸਿੰਘ ਸਿੱਧੂ ਦਾ ਕੈਨੇਡਾ ਵਿਚ ਸਨਮਾਨ
Ad Position 24
No active advertisement