ਲੰਡਨ, 8 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਯੂਰਪ ਦੇ ਸਭ ਤੋਂ ਵੱਡੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਯੂ.ਕੇ. ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਗਰੇਵਾਲ ਜੋ ਬੀਤੇ ਦਿਨੀ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ। ਉਹਨਾਂ ਦਾ ਅੰਤਿਮ ਸੰਸਕਾਰ ਅਤੇ ਅੰਤਿਮ ਅਰਦਾਸ ਮੰਗਲਵਾਰ ਨੂੰ ਕੀਤੀ ਗਈ। ਇਸ ਮੌਕੇ ਇੰਗਲੈਂਡ ਭਰ ਤੋਂ ਵੱਡੀ ਗਿਣਤੀ ਵਿੱਚ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਪਹੁੰਚੀਆਂ ਹੋਈਆਂ ਸਨ। ਅੰਤਿਮ ਸੰਸਕਾਰ ਤੋਂ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਪਾਰਕ ਐਵੇਨਿਊ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਗਰੇਵਾਲ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਸਟੇਜ ਸਕੱਤਰ ਮਨਜੀਤ ਸਿੰਘ, ਸਾਬਕਾ ਮੀਤ ਪ੍ਰਧਾਨ ਸੋਹਣ ਸਿੰਘ ਸੁਮਰਾ, ਸਾਬਕਾ ਮੇਅਰ ਕੌਂਸਲਰ ਰਣਜੀਤ ਧੀਰ ਅਤੇ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਨੇ ਕਿਹਾ ਕਿ ਗਰੇਵਾਲ ਅਜੇਹੀ ਪੰਥਕ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਦੇਸ਼ ਕੌਮ ਲਈ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਪ੍ਰੀਵਾਰ ਅੰਦਰ ਵੀ ਸਿੱਖੀ ਕਾਇਮ ਰੱਖੀ। ਜਿਸ ਦੀ ਮਿਸਾਲ ਉਹਨਾਂ ਦੇ ਪੋਤੇ ਪੋਤੀਆਂ ਹਨ। ਬੁਲਾਰਿਆਂ ਨੇ ਗਰੇਵਾਲ ਦੀ ਅਗਵਾਈ ਵਿੱਚ ਸ੍ਰੀ ਗੁਰੂ ਸਿੰਘ ਸਭਾ ਲਈ ਕੀਤੇ ਕੰਮਾਂ ਅਤੇ ਬਤੌਰ ਸ਼੍ਰੋਮਣੀ ਅਕਾਲੀ ਦਲ ਯੂ ਕੇ ਦੇ ਪ੍ਰਧਾਨ ਵਜੋਂ ਕੀਤੇ ਪੰਥਕ ਕਾਰਜਾਂ ਦੀ ਸ਼ਲਾਘਾ ਕੀਤੀ। ਪ੍ਰੀਵਾਰ ਵੱਲੋਂ ਜਗਜੋਤ ਸਿੰਘ ਗਰੇਵਾਲ ਨੇ ਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਅਮਰਜੀਤ ਕੌਰ ਗਰੇਵਾਲ, ਬੇਟੇ ਸ਼ਿਵਦੇਵ ਸਿੰਘ, ਬਰਜਿੰਦਰ ਸਿੰਘ ਤੇ ਪਰਿਵਾਰ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪ੍ਰੀਵਾਰ ਰਵਾਇਤਾਂ ਅਨੁਸਾਰ ਵੱਡੇ ਬੇਟੇ ਸ਼ਿਵਦੇਵ ਸਿੰਘ ਗਰੇਵਾਲ ਨੂੰ ਪੱਗ ਭੇਂਟ ਕੀਤੀ ਗਈ। ਇਸ ਮੌਕੇ ਟਰੱਸਟੀ ਅਮਰਜੀਤ ਸਿੰਘ ਦਾਸਨ, ਸਾਬਕਾ ਐਮ ਪੀ ਵਰਿੰਦਰ ਸ਼ਰਮਾਂ, ਸਭਾ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਢੱਟ, ਸ਼ਰਨਬੀਰ ਸਿੰਘ ਸੰਘਾ, ਸਤਨਾਮ ਸਿੰਘ ਚੌਹਾਨ, ਬੀਬੀ ਸੁਰਜੀਤ ਕੌਰ, ਜਸਵੰਤ ਸਿੰਘ ਮੰਡ, ਪਰਮਜੀਤ ਸਿੰਘ ਧਾਲੀਵਾਲ, ਗੁਰਬਚਨ ਸਿੰਘ ਅਟਵਾਲ, ਕੇਵਲ ਸਿੰਘ ਰਣਦੇਵਾ, ਸਃ ਜੋਗਿੰਦਰ ਸਿੰਘ ਬੱਲ, ਗੁਰਦੀਪ ਸਿੰਘ, ਅਜਮੇਰ ਸਿੰਘ ਵਿਰਦੀ, ਬਲਜਿੰਦਰ ਸਿੰਘ ਹੰਸਰਾ, ਗਿਆਨੀ ਬਲਵਿੰਦਰ ਸਿੰਘ ਪੱਟੀ, ਦੀਦਾਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਪੁਰੇਵਾਲ, ਬਲਜੀਤ ਸਿੰਘ ਮੱਲੀ, ਅਮਰਜੀਤ ਸਿੰਘ ਢਿੱਲੋਂ, ਕੁਲਵੰਤ ਸਿੰਘ ਭਿੰਡਰ, ਸੁਖਦੀਪ ਸਿੰਘ ਗਿੱਲ, ਹਿੰਮਤ ਸਿੰਘ ਸੋਹੀ, ਗੁਰਦੇਵ ਸਿੰਘ ਬਰਾੜ, ਹਰਪਾਲ ਸਿੰਘ ਬਰਾੜ, ਭਰਪੂਰ ਸਿੰਘ, ਡਾਃ ਉਂਕਾਰ ਸਿੰਘ ਸਹੋਤਾ, ਸੁਰਜੀਤ ਸਿੰਘ ਜੌਹਲ, ਕੌਂਸਲਰ ਕਮਲਜੀਤ ਸਿੰਘ ਢੀਂਡਸਾ, ਡਾਃ ਪ੍ਰਵਿੰਦਰ ਸਿੰਘ ਗਰਚਾ, ਸੁਖਵਿੰਦਰ ਸਿੰਘ, ਅਜੀਮ ਸ਼ੇਖਰ, ਜਸਵੰਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬਰਾੜ, ਮਨਜੀਤ ਸਿੰਘ ਬੁਟਰ, ਮਨਜੀਤ ਸਿੰਘ ਸੰਧੂ, ਮਹਿੰਦਰ ਸਿੰਘ ਗਿੱਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਭਾਈਚਾਰੇ ਦੇ ਆਗੂ ਹਾਜ਼ਰ ਸਨ।