ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 09-07-2026
ਟੋਰਾਂਟੋ, 8 ਜੁਲਾਈ (ਹਰਜੀਤ ਸਿੰਘ ਬਾਜਵਾ)-ਓਂਟਾਰਿਓ ਖਾਲਸਾ ਦਰਬਾਰ ਗੁਰੂਘਰ ਵਿਖੇ ਬੀਤੇ ਦਿਨੀ ਛੇਵੇਂ ਪਾਤਸ਼ਾਹ ਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਾਕਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਕਰਵਾਏ ਗਏ,ਜਿਸ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਰਾਗੀ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਗੁਰੂਘਰ ਦੇ ਦੂਸਰੇ ਗ੍ਰੰਥੀ ਸਿੰਘਾਂ ਵੱਲੋਂ ਆਰੰਭ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ,ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗੁਰੂਘਰ ਦੇ ਮੁੱਖ ਸਕੱਤਰ ਭਈ ਪਰਮਜੀਤ ਸਿੰਘ ਗਿੱਲ ਵੱਲੋਂ ਨਿਭਾਈ ਜਿਹਨਾਂ ਨੇ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਦੇ ਜੀਵਨ ਬ੍ਰਿਤਾਂਤ ਬਾਰੇ ਗੱਲ ਕੀਤੀ ਅਤੇ ਗੁਰੂਦੁਆਰਾ ਸਾਹਿਬ ਅੰਦਰ ਚਲ ਰਹੇ ਸਮਾਗਮਾਂ ਬਾਰੇ ਵੀ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ,ਇਸ ਮੌਕੇ ਸੰਗਤਾਂ ਨਾਲ ਹਜ਼ੂਰੀ ਰਾਗੀ ਭਾਈ ਲਵਪ੍ਰੀਤ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਪਲਵਿੰਦਰ ਸਿੰਘ,ਭਾਈ ਓਂਕਾਰ ਸਿੰਘ,ਭਾਈ ਰਣਜੀਤ ਨਵਜੋਤ ਸਿੰਘ, ਭਾਈ ਬਲਜੀਤ ਸਿੰਘ,ਭਾਈ ਕਰਨੈਲ ਸਿੰਘ ਆਦਿ ਨੇ ਗੁਰਬਾਣੀ ਕੀਰਤਨ ਨਾਲ ਅਤੇ ਭਾਈ ਰਣਜੀਤ ਸਿੰਘ ਨੇ ਕਥਾ ਵਿਚਾਰ ਨਾਲ ਆਪਣੀ ਹਾਜ਼ਰੀ ਲੁਆਈ ਜਦੋਂ ਕਿ ਗਿਆਨੀ ਅਮਨਦੀਪ ਸਿੰਘ ਭੁਲਾਂਰਾਈ ਦੇ ਢਾਡੀ ਜਥੇ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਦਲੇਰੀ ਅਤੇ ਦਿਆਲਤਾ ਬਾਰੇ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂਘਰ ਦੀ ਕਮੇਟੀ ਦੇ ਦਫਤਰ ਅਧਿਕਾਰੀ ਭਾਈ ਗੁਰਵੀਰ ਸਿੰਘ,ਭਾਈ ਗੁਰਪ੍ਰੀਤ ਸਿੰਘ ਅਤੇ ਗੁਰੂਦੁਆਰਾ ਕਮੇਟੀ ਦੇ ਸਮੁੱਚੇ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ. ਟਾਈਗਰਜ਼ ਦਾ 14ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ ਅਗਲੀ ਖ਼ਬਰ ਸੰਤ ਤੇਜਾ ਸਿੰਘ ਦੀ ਯਾਦ ’ਚ ਸਮਾਗਮ ਕਰਵਾਇਆ
Ad Position 24
No active advertisement