ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪਤਨੀ ਦੇ ਕਤਲ ਦੇ ਦੋਸ਼ ’ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 12-07-2026
ਮੈਲਬੌਰਨ, 11 ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਵਰਮੌਂਟ ਇਲਾਕੇ ਚ ਭਾਰਤੀ ਮੂਲ ਦੇ ਵਿਅਕਤੀ ਨੂੰ ਆਪਣੀ ਪਤਨੀ ਦੇ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਬੀਤੇ ਦਿਨ ਐਮਰਜੈਂਸੀ ਸੇਵਾਵਾਂ ਨੂੰ ਇਕ ਘਰ ਵਿਚ ਵਾਪਰੀ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਪੈਰਾਮੈਡਿਕਸ ਮੌਕੇ ’ਤੇ ਪਹੁੰਚੇ, ਜਿੱਥੇ 39 ਸਾਲਾ ਲਾਵਣਿਆ ਚੱਪਾ ਗੰਭੀਰ ਜ਼ਖ਼ਮੀ ਹਾਲਤ ਵਿਚ ਮਿਲੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ, ਪੁਲਿਸ ਦਾ ਦੋਸ਼ ਹੈ ਕਿ ਔਰਤ ਦੇ ਪਤੀ ਸ੍ਰੀਨਿਵਾਸ ਅਚੰਤਾ ਨੇ ਚਾਕੂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕੀਤੀ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੋਂ ਹੀ ਹਿਰਾਸਤ ਵਿਚ ਲੈ ਲਿਆ ਸੀ ਅਤੇ ਹਸਪਤਾਲ ਵਿਚ ਡਾਕਟਰੀ ਜਾਂਚ ਤੋਂ ਬਾਅਦ ਉਸ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ। ਮੁਲਜ਼ਮ ਨੂੰ ਮੈਲਬੌਰਨ ਮੈਜਿਸਟ੍ਰੇਟ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਅਗਲੀ ਪੇਸ਼ੀ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਇਟਲੀ ’ਚ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਨੇ ਕੀਤੀ ਡਬਲ ਡਿਗਰੀ ਹਾਸਲ ਅਗਲੀ ਖ਼ਬਰ ਲਗੋਨਿਅਨ ਅੰਤਰਰਾਸ਼ਟਰੀ ਸੰਗੀਤ ਤੇ ਨਾਚ ਮੇਲੇ ਵਿੱਚ ਭਾਰਤ ਦੀ ਸ਼ਾਨਦਾਰ ਹਾਜ਼ਰੀ ਕਪੂਰਥਲਾ ਹੈਰੀਟੇਜ ਵੱਲੋਂ ਭਾਰਤ ਦੀ ਨ...
Ad Position 24
No active advertisement