14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

‘ਆਰਟੀਕਲ 370’ ਨੇ ਸਰਬੋਤਮ ਫ਼ਿਲਮ ਲਈ ਰਾਸ਼ਟਰੀ ਪੁਰਸਕਾਰ ਜਿੱਤਿਆ

Ad Position 21
No active advertisement
ਅਜੀਤ ਡੈਸਕ 19-07-2026
ਨਵੀਂ ਦਿੱਲੀ, 18 ਜੁਲਾਈ (ਏਜੰਸੀ)-ਭਾਰਤੀ ਸਿਨੇਮਾ ਦੇ ਸਭ ਤੋਂ ਵੱਕਾਰੀ ਪੁਰਸਕਾਰ ‘72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ’ ਦੀ ਉਡੀਕ ਆਖਰਕਾਰ ਖਤਮ ਹੋ ਗਈ ਹੈ। 2024 ਦੀਆਂ ਸਭ ਤੋਂ ਵਧੀਆ ਫਿਲਮਾਂ ਤੇ ਕਲਾਕਾਰਾਂ ਨੂੰ ਸਨਮਾਨਿਤ ਕਰਨ ਲਈ ਅੱਜ, 18 ਜੁਲਾਈ ਨੂੰ ਅਧਿਕਾਰਤ ਤੌਰ ’ਤੇ ਜੇਤੂਆਂ ਦਾ ਐਲਾਨ ਕੀਤਾ ਗਿਆ। ਸਰਬੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਕਾਰਤਿਕ ਆਰੀਅਨ (ਚੰਦੂ ਚੈਂਪੀਅਨ) ਤੇ ਮਾਮੂਟੀ (ਬ੍ਰਹਮਯੁਗਮ) ਨੂੰ ਦਿੱਤਾ ਗਿਆ। ਸਰਬੋਤਮ ਅਦਾਕਾਰਾ ਦਾ ਰਾਸ਼ਟਰੀ ਪੁਰਸਕਾਰ ‘ਆਰਟੀਕਲ 370’ ਲਈ ਯਾਮੀ ਗੌਤਮ ਨੂੰ ਦਿੱਤਾ ਗਿਆ। ਸਰਬੋਤਮ ਫਿਲਮ ਆਲੋਚਕ ਦਾ 72ਵਾਂ ਰਾਸ਼ਟਰੀ ਫਿਲਮ ਪੁਰਸਕਾਰ ਸੰਜੀਵ ਸ਼੍ਰੀਵਾਸਤਵ ਨੂੰ ਹਿੰਦੀ ਸਿਨੇਮਾ ਦੀ ਡੂੰਘੀ ਸਮਝ ਲਈ ਦਿੱਤਾ ਗਿਆ। ਇਸ ਮੌਕੇ ‘ਕਲਕੀ 2898 ਏ.ਡੀ.’ ਨੂੰ ‘ਸਭ ਤੋਂ ਵਧੀਆ ਮਨੋਰੰਜਨ ਪ੍ਰਦਾਨ ਕਰਨ ਵਾਲੀ ਸਰਬੋਤਮ ਫੀਚਰ ਫਿਲਮ’ ਵਜੋਂ ਚੁਣਿਆ ਗਿਆ, ਜਦਕਿ ‘ਸ਼੍ਰੀਕਾਂਤ’ ਨੇ ਸਰਬੋਤਮ ਹਿੰਦੀ ਫਿਲਮ ਦਾ ਪੁਰਸਕਾਰ ਜਿੱਤਿਆ ਤੇ ‘ਕੈਪਟਨ ਮਿਲਰ’ ਨੇ “ਰਾਸ਼ਟਰੀ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਵਾਲੀ ਸਰਬੋਤਮ ਫਿਲਮ” ਦਾ ਖ਼ਿਤਾਬ ਆਪਣੇ ਨਾਂਅ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਸੋਗ ਦੀ ਲਹਿਰ ਅਗਲੀ ਖ਼ਬਰ ਆਸਟ੍ਰੇਲੀਆ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
Ad Position 24