14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਯੂ.ਕੇ. ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵਲੋਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 19-07-2026
ਲੰਡਨ, 18 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਿਹਕਾਮੀ ਸੇਵਾ ਟ੍ਰਸਟ ਯੂ.ਕੇ. ਦੇ ਸੱਦੇ ’ਤੇ ਤਿੰਨ ਦਿਨਾਂ ਦੇ ਦੌਰੇ ’ਤੇ ਬਰਤਾਨੀਆ ਪੁੱਜੇ ਹਨ। ਲੰਡਨ ਦੇ ਗੈਟਵਿੱਕ ਹਵਾਈ ਅੱਡੇ ’ਤੇ ਪੁੱਜਣ ’ਤੇ ਲੰਡਨ ਦੀਆਂ ਸਿੱਖ ਸੰਗਤ ਤੇ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਭਰਵਾਂ ਸੁਆਗਤ ਕੀਤਾ। ਇਸ ਮੌਕੇ ਉਤਸ਼ਾਹ ਨਾਲ ਸੰਗਤਾਂ ਨੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ ਨਾਲ ਹਵਾਈ ਅੱਡੇ ’ਤੇ ਖ਼ਾਲਸਾਈ ਮਾਹੌਲ ਸਿਰਜ ਦਿੱਤਾ। ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਗੁਰੂ ਗ਼ਰੀਬ ਨਿਵਾਜ, ਹੇਜ਼, ਲੰਡਨ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਕਰਕੇ ਸੰਗਤ ਨੂੰ ਸੰਬੋਧਨ ਤੇ ਵਿਚਾਰ ਚਰਚਾ ਕਰਨਗੇ। ਇਹ ਸਮਾਗਮ ਸਾਂਝੇ ਤੌਰ ’ਤੇ ਨਿਹਕਾਮੀ ਸੇਵਾ ਟ੍ਰਸਟ ਯੂ ਕੇ, ਜੱਥਾ ਪੰਜ ਪਿਆਰੇ ਸਾਹਿਬਾਨ ਯੂ.ਕੇ., ਗੁਰੂ ਹਰਿਗੋਬਿੰਦ ਸਾਹਿਬ ਟਰਸਟ ਯੂ.ਕੇ. ਤੇ ਸਮੂਹ ਸਾਧ-ਸੰਗਤ ਵੱਲੋਂ ਕਰਵਾਇਆ ਦਾ ਰਿਹਾ ਹੈ। ਇਸ ਫੇਰੀ ਦੌਰਾਨ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸੰਗਤ ਵੱਲੋਂ ਕਰਵਾਏ ਜਾ ਰਹੇ ਸਮਾਗਮ ’ਚ ਵੀ ਸ਼ਮੂਲੀਅਤ ਕਰਨਗੇ ਤੇ ਸਥਾਨਕ ਸੰਗਤ ਨਾਲ ਵਿਚਾਰਾਂ ਕਰਨਗੇ। ਜਥੇਦਾਰ ਗੜਗੱਜ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਯੂ.ਕੇ. ਪੁੱਜੇ ਹਨ।
Ad Position 22
No active advertisement
ਪਿਛਲੀ ਖ਼ਬਰ ਐਫ਼.ਬੀ.ਆਈ. ਵਲੋਂ ਐਲਾਨੇ ਅਪਰਾਧੀ ਗੈਂਗਸਟਰਾਂ ਸੰਬੰਧੀ ਗੁਰਦੁਆਰਿਆਂ ’ਚ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਅਗਲੀ ਖ਼ਬਰ ਬਟਾਲਾ ’ਚ ਸੋਗ ਦੀ ਲਹਿਰ
Ad Position 24