14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਾਰਤੀ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਾਈ-ਟੈਕ ਗਰੋਹ ਦਾ ਪਰਦਾਫਾਸ਼

Ad Position 21
No active advertisement
ਅਜੀਤ ਡੈਸਕ 19-07-2026
ਨਿਊਯਾਰਕ, 18 ਜੁਲਾਈ (ਰਾਜੂ ਸਹਿਬਾਜ਼ਪੁਰਾ)-ਅਮਰੀਕਾ ਦੇ ਮੈਸਾਚੂਸੇਟਸ ਰਾਜ ’ਚ ਭਾਰਤੀ-ਅਮਰੀਕੀ ਤੇ ਪੂਰਬੀ ਏਸ਼ੀਆਈ ਪਰਿਵਾਰਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਉਣ ਵਾਲੇ ਇਕ ਹਾਈ-ਟੈਕ ਚੋਰ ਗਰੋਹ ਦਾ ਪਰਦਾਫਾਸ਼ ਹੋਣ ਤੋਂ ਬਾਅਦ ਭਾਰਤੀ-ਅਮਰੀਕੀ ਭਾਈਚਾਰੇ ਨੇ ਰਾਹਤ ਦਾ ਸਾਹ ਲਿਆ ਹੈ। ਮਿਡਲਸੈਕਸ ਜ਼ਿਲ੍ਹਾ ਅਟਾਰਨੀ ਦਫ਼ਤਰ, ਸਥਾਨਕ ਪੁਲਿਸ, ਰਾਜ ਅਤੇ ਸੰਘੀ ਏਜੰਸੀਆਂ ਦੀ ਸਾਂਝੀ ਕਾਰਵਾਈ ਨਾਲ ਕਈ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਜਾਂਚ ਅਜੇ ਵੀ ਜਾਰੀ ਹੈ। ਅਧਿਕਾਰੀਆਂ ਅਨੁਸਾਰ ਗਿਰੋਹ ਦੇ ਮੈਂਬਰ ਪਹਿਲਾਂ ਘਰਾਂ ਅਤੇ ਪਰਿਵਾਰਾਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ’ਤੇ ਕਈ ਦਿਨ ਤੱਕ ਨਜ਼ਰ ਰੱਖਦੇ ਸਨ। ਇਸ ਲਈ ਉਹ ਗੱਡੀਆਂ ‘ਤੇ ਜੀ.ਪੀ.ਐਸ. ਟਰੈਕਰ ਲਗਾਉਂਦੇ, ਘਰਾਂ ਦੇ ਆਲੇ-ਦੁਆਲੇ ਗੁਪਤ ਕੈਮਰੇ ਫਿੱਟ ਕਰਦੇ ਤੇ ਚੋਰੀ ਵਾਲੇ ਦਿਨ ਵਾਈ.ਫਾਈ. ਜੈਮਰ ਦੀ ਮਦਦ ਨਾਲ ਘਰਾਂ ਦੇ ਸੁਰੱਖਿਆ ਸਿਸਟਮ ਨੂੰ ਨਾਕਾਰਾ ਕਰ ਦਿੰਦੇ ਸਨ। ਇਸ ਤੋਂ ਬਾਅਦ ਉਹ ਘਰਾਂ ’ਚ ਦਾਖ਼ਲ ਹੋ ਕੇ ਨਕਦੀ, ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਮਾਨ ਲੈ ਕੇ ਫ਼ਰਾਰ ਹੋ ਜਾਂਦੇ ਸਨ। ਇੰਡੀਅਨ ਭਾਈਚਾਰੇ ਨੇ ਮਿਡਲਸੈਕਸ ਜ਼ਿਲ੍ਹਾ ਅਟਾਰਨੀ ਦਫ਼ਤਰ ਤੇ ਜਾਂਚ ’ਚ ਸ਼ਾਮਲ ਸਾਰੀਆਂ ਏਜੰਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਸ਼ੀਆਂ ਤੱਕ ਪਹੁੰਚਣਾ ਭਾਈਚਾਰੇ ਲਈ ਵੱਡੀ ਰਾਹਤ ਹੈ। ਨਾਲ ਹੀ ਉਨ੍ਹਾਂ ਕਾਨੂੰਨ ਬਣਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਭਾਰਤੀ-ਅਮਰੀਕੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ਖ਼ਿਲਾਫ਼ ਹੋਰ ਸਖ਼ਤ ਨੀਤੀਆਂ ਬਣਾਈਆਂ ਜਾਣ। ਇਸ ਮਾਮਲੇ ਨੇ ਇੱਕ ਵਾਰ ਫਿਰ ਸਪਸ਼ਟ ਕਰ ਦਿੱਤਾ ਹੈ ਕਿ ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋ ਰਹੇ ਸੰਗਠਿਤ ਅਪਰਾਧਾਂ ਨਾਲ ਨਜਿੱਠਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਭਾਈਚਾਰਿਆਂ ਵਿਚਾਲੇ ਮਜ਼ਬੂਤ ਸਹਿਯੋਗ ਪਹਿਲਾਂ ਨਾਲੋਂ ਵੀ ਵੱਧ ਜ਼ਰੂਰੀ ਹੋ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੀਆਂ ਜੰਗਲੀ ਅੱਗਾਂ ਦਾ ਧੂੰਆਂ ਅਮਰੀਕਾ ’ਤੇ ਛਾਇਆ, ਵਿਸ਼ਵ ਕੱਪ ਫਾਈਨਲ ’ਤੇ ਵੀ ਮੰਡਰਾਇਆ ਖ਼ਤਰਾ ਅਗਲੀ ਖ਼ਬਰ ਸੁਬਰਾਮਨੀਅਮ ਨੇ ਟਰੰਪ ਪ੍ਰਸ਼ਾਸਨ ’ਤੇ ਭਾਰਤ ਨਾਲ ਸਬੰਧਾਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ
Ad Position 24