03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਦੱਖਣੀ ਨਾਰਵੇ ’ਚ ਲੱਗੀ ਭਿਆਨਕ ਅੱਗ, 100 ਤੋਂ ਵੱਧ ਘਰ ਸੜ ਕੇ ਸੁਆਹ

Ad Position 21
No active advertisement
ਅਜੀਤ ਡੈਸਕ 20-07-2026
ਓਸਲੋ, 19 ਜੁਲਾਈ (ਡਿੰਪਾ ਵਿਰਕ)–ਦੱਖਣੀ ਨਾਰਵੇ ਵਿਚ ਸ਼ੁੱਕਰਵਾਰ ਨੂੰ ਲੱਗੀ ਭਿਆਨਕ ਅੱਗ ’ਚ 100 ਤੋਂ ਵੱਧ ਘਰ ਸੜ ਕੇ ਸੁਆਹ ਹੋ ਗਏ। ਸੈਂਕੜੇ ਲੋਕਾਂ ਨੂੰ ਇੱਥੋਂ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਪੁਲਿਸ ਅਨੁਸਾਰ, ਸ਼ੁੱਕਰਵਾਰ ਦੁਪਹਿਰ ਕਰੀਬ ਸਾਢੇ 3 ਵਜੇ ਡ੍ਰਾਮੇਨ ਸ਼ਹਿਰ ਵਿਚ ਇਕ ਇਮਾਰਤ ’ਚ ਅੱਗ ਲੱਗੀ ਤੇ ਦੇਖਦੇ ਹੀ ਦੇਖਦੇ ਆਲੇ-ਦੁਆਲੇ ਦੇ ਇਲਾਕੇ ਅਤੇ ਨਜ਼ਦੀਕੀ ਜੰਗਲਾਂ ਤੱਕ ਫੈਲ ਗਈ। ਪੁਲਿਸ ਨੇ ਦੱਸਿਆ ਕਿ ਸਨਿਚਰਵਾਰ ਸਵੇਰੇ ਵੀ ਫਾਇਰ ਬ੍ਰਿਗੇਡ ਕਰਮਚਾਰੀ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿਚ ਜੁਟੇ ਰਹੇ। ਨਾਰਵੇ ਦੇ ਜਨਤਕ ਪ੍ਰਸਾਰਕ ਨੇ ਦੱਸਿਆ ਕਿ ਸੈਂਕੜੇ ਲੋਕਾਂ ਨੂੰ ਇਕ ਨਿਕਾਸੀ ਕੇਂਦਰ ਵਿਚ ਪਹੁੰਚਾਇਆ ਗਿਆ। ਪੁਲਿਸ ਨੇ ਦੱਸਿਆ ਕਿ ਕਿਸੇ ਵੀ ਨਿਵਾਸੀ ਦੇ ਲਾਪਤਾ ਹੋਣ ਦੀ ਕੋਈ ਸੂਚਨਾ ਨਹੀਂ ਹੈ, ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਡ੍ਰਾਮੇਨ, ਓਸਲੋ ਤੋਂ ਲੱਗਭਗ 34 ਕਿਲੋਮੀਟਰ ਦੱਖਣ-ਪੱਛਮ ’ਚ ਸਥਿਤ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਜਲੰਧਰ ’ਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਅਮਰੀਕਾ ’ਚ ਗੈਰਕਾਨੂੰਨੀ ਦਾਖ਼ਲੇ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀਆਂ ਦੀ ਗਿਣਤੀ 69 ਫ਼ੀਸਦੀ ਘਟੀ
Ad Position 24
No active advertisement