08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕਿਰਨਦੀਪ ਕੌਰ ਨੂੰ ਸਥਾਨਿਕ ਭਾਈਚਾਰੇ ਵੱਲੋਂ ਸ਼ਰਧਾਂਜਲੀ ਅਤੇ ਰੋਸ

Ad Position 21
No active advertisement
ਅਜੀਤ ਡੈਸਕ 21-07-2026
ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਪੰਜਾਬ ਤੇ ਆਈ ਵਿਦਿਆਰਥਣ ਕਿਰਨਦੀਪ ਕੌਰ ਦਾ ਬੀਤੇ ਦਿਨੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਜਿਸ ਦੀ ਯਾਦ ਵਿੱਚ ਅੱਜ ਹੇਜ਼ ਵਿੱਚ ਭਾਈਚਾਰੇ ਨੇ ਇਕੱਠੇ ਹੋ ਕੇ ਸਰਧਾਂਜਲੀ ਭੇਟ ਕੀਤੀ ਅਤੇ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਇਹ ਸੱਚਮੁੱਚ ਬਹੁਤ ਹੀ ਦੁਖਦਾਈ ਅਤੇ ਦਿਲ ਕੰਬਾਊ ਖ਼ਬਰ ਹੈ। ਪੰਜਾਬ ਤੋਂ ਆਈ ਇੱਕ ਨੌਜਵਾਨ ਵਿਦਿਆਰਥਣ, ਕਿਰਨਦੀਪ ਕੌਰ, ਜਿਸਦੇ ਸਾਹਮਣੇ ਅਜੇ ਪੂਰੀ ਜ਼ਿੰਦਗੀ ਪਈ ਸੀ, ਦਾ ਇਸ ਤਰ੍ਹਾਂ ਬੇਰਹਿਮੀ ਨਾਲ ਖ਼ਤਮ ਹੋ ਜਾਣਾ ਪੂਰੇ ਭਾਈਚਾਰੇ ਲਈ ਇੱਕ ਬਹੁਤ ਵੱਡਾ ਸਦਮਾ ਹੈ। ਸਥਾਨਕ ਭਾਈਚਾਰੇ ਵੱਲੋਂ ਇਕੱਠੇ ਹੋ ਕੇ ਉਸ ਨੂੰ ਦਿੱਤੀ ਗਈ ਸ਼ਰਧਾਂਜਲੀ ਇਹ ਦਰਸਾਉਂਦੀ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਸਮਾਜ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਇਸ ਅਣਮਨੁੱਖੀ ਘਟਨਾ ਵਿਰੁੱਧ ਇੱਕਜੁੱਟ ਹੈ। ਬੁਲਾਰਿਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਅਤੇ ਅਜੇਹੀਆਂ ਘਟਨਾਵਾਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ। ਇਸ ਮੌਕੇ ਐਮ ਪੀ ਜੌਹਨ ਮੈਕਡਾਨਲ, ਕੌਂਸਲਰ ਰਾਜੂ ਸੰਸਾਰਪੁਰੀ, ਕੌਂਸਲਰ ਕਮਲਪ੍ਰੀਤ ਕੌਰ, ਇੰਡੀਅਨ ਵਰਕਰਜ਼ ਐਸੋਸੀਏਸ਼ਨ ਦੇ ਹਰਸੇਵ ਬੈਂਸ, ਦੀਦਾਰ ਸਿੰਘ ਰੰਧਾਵਾ, ਲਖਵਿੰਦਰ ਸਿੰਘ ਗਿੱਲ, ਗੁਰਮਿੰਦਰ ਕੌਰ ਰੰਧਾਵਾ, ਗੁਰਜੋਤ ਕੌਰ, ਸੁਖਵਿੰਦਰ ਸਿੰਘ ਸੁੱਖੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਟਲੀ ਦੇ ਜ਼ਿਲ੍ਹਾ ਕਰੇਮੋਨਾ ’ਚ ਭਾਰਤੀ ਚਾਚੇ ਤੇ ਭਤੀਜੇ ਦੀ ਦਰਿਆ ’ਚ ਡੁੱਬਣ ਕਾਰਨ ਮੌਤ ਅਗਲੀ ਖ਼ਬਰ ਯੂਕੇ ’ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੱਦਾ: ਸਿੱਖ ਪਛਾਣ, ਗੁਰਮਤਿ ਕਦਰਾਂ-ਕੀਮਤਾਂ ਅਤੇ ਏਕਤਾ ਨੂੰ ਮਜ਼ਬੂਤ ਬ...
Ad Position 24