ਲੰਡਨ/ਲੈਸਟਰ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)- ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਬੀਬੀ ਚਰਨਜੀਤ ਕੌਰ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਪ੍ਰਬੰਧਕ ਕਮੇਟੀ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ, ਕੁਲਦੀਪ ਸਿੰਘ ਦਿਓਲ, ਪ੍ਰਮਜੀਤ ਸਿੰਘ ਢਿਲੋਂ, ਇਕਬਾਲ ਸਿੰਘ, ਜਸਵਿੰਦਰ ਸਿੰਘ ਬਾਂਕਾ ਅਤੇ ਸਿੱਖ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਦਿਓਲ ਨੇ ਦੱਸਿਆ ਕਿ ਬੀਬੀ ਚਰਨਜੀਤ ਕੌਰ ਅਤੇ ਪ੍ਰੀਵਾਰ ਦੇ ਹੋਰ ਮੈਂਬਰਾਂ ਨੂੰ ਭਾਈ ਖੰਡਾ ਦੇ ਅੰਤਮ ਸੰਸਕਾਰ ਮੌਕੇ ਵੀ ਬੁਲਾਉਣ ਦੀ ਕੋਸਿ਼ਸ਼ ਕੀਤੀ ਸੀ, ਪਰ ਸੰਭਵ ਨਹੀਂ ਹੋ ਸਕਿਆ ਸੀ। ਬੀਬੀ ਚਰਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਮਾਣ ਵੀ ਹੈ ਅਤੇ ਦੁੱਖ ਵੀ ਹੈ। ਮਾਣ ਹੈ ਕਿ ਮੇਰੇ ਬੇਟੇ ਨੇ ਸਰਕਾਰ ਅੱਗੇ ਗੋਡੇ ਨਹੀਂ ਟੇੇਕੇ। ਉਹਨਾਂ ਕਿਹਾ ਕਿ 23 ਸਾਲ ਦੀ ਉਮਰ ਵਿੱਚ ਉਹ ਯੂ ਕੇ ਆ ਗਿਆ ਸੀ, ਮੇਰੀ ਪਹਿਚਾਣ ਮੇਰੀ ਬੇਟੇ ਨੇ ਮੇਰੀ ਬਣਾਈ। ਬੀਬੀ ਚਰਨਜੀਤ ਕੌਰ ਨੇ ਕਿਹਾ ਕਿ ਉਹ ਆਪਣੇ ਬੇਟੇ ਦੀਆਂ ਪੈੜਾਂ ਲੱਭਣ ਲਈ ਆਈ ਹੈ ਕਿ ਉਹ ਕਿਧਰੋਂ ਕਿਧਰ ਗਈਆਂ ਹਨ।